- Dec 21, 2010
- 3,387
- 5,690
Helping out on a suggestion of fellow spner, Bhagat Singh ji (originally from prakash.s.bagga ji),
Three Shabads to Ponder for,
I will add my understanding in English as I see it (added in red) based on Professor Sahib Singh ji's, Dr. Sant Singh Khalsa ji's and reading Gurbani myself.
Thank you.
Sat Sri Akal.
Three Shabads to Ponder for,
1. How sweet is Wahiguru
ਰਾਗੁ ਸੂਹੀ ਮਹਲਾ ੫ ਛੰਤ
रागु सूही महला ५ छंत
Rāg sūhī mėhlā 5 cẖẖanṯ
Raag Soohee, Fifth Mehl, Chhant:
xxx
ਰਾਗ ਸੂਹੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)।
ੴ ਸਤਿਗੁਰ ਪ੍ਰਸਾਦਿ ॥
ੴ सतिगुर प्रसादि ॥
Ik▫oaʼnkār saṯgur parsāḏ.
One Universal Creator God. By The Grace Of The True Guru:
xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥
मिठ बोलड़ा जी हरि सजणु सुआमी मोरा ॥ हउ समलि थकी जी ओहु कदे न बोलै कउरा ॥ कउड़ा बोलि न जानै पूरन भगवानै अउगणु को न चितारे ॥ पतित पावनु हरि बिरदु सदाए इकु तिलु नही भंनै घाले ॥ घट घट वासी सरब निवासी नेरै ही ते नेरा ॥ नानक दासु सदा सरणागति हरि अम्रित सजणु मेरा ॥१॥
Miṯẖ bolṛā jī har sajaṇ su▫āmī morā. Ha▫o sammal thakī jī oh kaḏe na bolai ka▫urā. Ka▫uṛā bol na jānai pūran bẖagvānai a▫ugaṇ ko na cẖiṯāre. Paṯiṯ pāvan har biraḏ saḏā▫e ik ṯil nahī bẖannai gẖāle. Gẖat gẖat vāsī sarab nivāsī nerai hī ṯe nerā. Nānak ḏās saḏā sarṇāgaṯ har amriṯ sajaṇ merā. ||1||
My Dear Lord and Master, my Friend, speaks so sweetly. I have grown weary of testing Him, but still, He never speaks harshly to me. He does not know any bitter words; the Perfect Lord God does not even consider my faults and demerits. It is the Lord's natural way to purify sinners; He does not overlook even an iota of service. He dwells in each and every heart, pervading everywhere; He is the nearest of the near. Slave Nanak seeks His Sanctuary forever; the Lord is my Ambrosial Friend. ||1||
ਮਿਠ ਬੋਲੜਾ = ਮਿੱਠੇ ਬੋਲ ਬੋਲਣ ਵਾਲਾ। ਮੋਰਾ = ਮੇਰਾ। ਹਉ = ਹਉਂ, ਮੈਂ। ਸੰਮਲਿ = ਚੇਤਾ ਕਰ ਕਰ ਕੇ। ਕਉਰਾ = ਕੌੜਾ (ਬੋਲ)। ਬੋਲਿ ਨ ਜਾਨੈ = ਬੋਲਣਾ ਜਾਣਦਾ ਹੀ ਨਹੀਂ। ਅਉਗਣੁ ਕੋ = ਕੋਈ ਭੀ ਔਗੁਣ। ਚਿਤਾਰੇ = ਚੇਤੇ ਰੱਖਦਾ। ਪਤਿਤ ਪਾਵਨੁ = ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ। ਬਿਰਦੁ = ਮੁੱਢ-ਕਦੀਮਾਂ ਦਾ ਸੁਭਾਉ। ਸਦਾਏ = ਅਖਵਾਂਦਾ ਹੈ। ਤਿਲੁ = ਰਤਾ ਭਰ ਭੀ। ਭੰਨੈ = ਭੰਨਦਾ, ਵਿਅਰਥ ਜਾਣ ਦੇਂਦਾ। ਘਾਲੇ = ਕੀਤੀ ਘਾਲ ਨੂੰ, ਕਿਸੇ ਦੀ ਕੀਤੀ ਮਿਹਨਤ ਨੂੰ। ਘਟ = ਸਰੀਰ। ਨੇਰੈ ਹੀ ਤੇ ਨੇਰਾ = ਨੇੜੇ ਤੋਂ ਨੇੜੇ, ਬਹੁਤ ਹੀ ਨੇੜੇ। ਸਰਣਾਗਤਿ = ਸਰਨ ਵਿਚ ਆਇਆ ਰਹਿੰਦਾ ਹੈ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।੧।
ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ। ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ। ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।
Guru ji says,[/FONT] Creator is a sweet friend talking lovingly and never talking harsh or insulting. The creator overlooks the failings and helps remedy the short comings. Creator does not let my effort go to waste and is present in everybody and is nearest of all giving me the spiritual life and I stay in creator's consonance.[/FONT]
ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥
हउ बिसमु भई जी हरि दरसनु देखि अपारा ॥ मेरा सुंदरु सुआमी जी हउ चरन कमल पग छारा ॥ प्रभ पेखत जीवा ठंढी थीवा तिसु जेवडु अवरु न कोई ॥ आदि अंति मधि प्रभु रविआ जलि थलि महीअलि सोई ॥ चरन कमल जपि सागरु तरिआ भवजल उतरे पारा ॥ नानक सरणि पूरन परमेसुर तेरा अंतु न पारावारा ॥२॥
Ha▫o bisam bẖa▫ī jī har ḏarsan ḏekẖ apārā. Merā sunḏar su▫āmī jī ha▫o cẖaran kamal pag cẖẖārā. Parabẖ pekẖaṯ jīvā ṯẖadẖī thīvā ṯis jevad avar na ko▫ī. Āḏ anṯ maḏẖ parabẖ ravi▫ā jal thal mahī▫al so▫ī. Cẖaran kamal jap sāgar ṯari▫ā bẖavjal uṯre pārā. Nānak saraṇ pūran parmesur ṯerā anṯ na pārāvārā. ||2||
I am wonder-struck, gazing upon the incomparable Blessed Vision of the Lord's Darshan. My Dear Lord and Master is so beautiful; I am the dust of His Lotus Feet. Gazing upon God, I live, and I am at peace; no one else is as great as He is. Present at the beginning, end and middle of time, He pervades the sea, the land and the sky. Meditating on His Lotus Feet, I have crossed over the sea, the terrifying world-ocean. Nanak seeks the Sanctuary of the Perfect Transcendent Lord; You have no end or limitation, Lord. ||2||
ਹਉ = ਹਉਂ, ਮੈਂ। ਬਿਸਮੁ = ਹੈਰਾਨ। ਜੀ = ਹੇ ਜੀਉ! ਦੇਖਿ = ਦੇਖ ਕੇ। ਅਪਾਰਾ ਦਰਸਨੁ = ਬੇਅੰਤ ਦਾ ਦਰਸਨ। ਚਰਨ ਕਮਲ ਪਗ ਛਾਰਾ = ਕੌਲ ਫੁੱਲ ਵਰਗੇ ਸੋਹਣੇ ਚਰਨਾਂ ਦੀ ਧੂੜ। ਪਗ = ਪੈਰ, ਚਰਨ। ਪੇਖਤ = ਵੇਖਦਿਆਂ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਹਾਸਲ ਕਰ ਲੈਂਦੀ ਹਾਂ। ਠੰਢੀ = ਸ਼ਾਂਤ-ਚਿੱਤ। ਥੀਵਾ = ਥੀਵਾਂ ਮੈਂ ਹੋ ਜਾਂਦੀ ਹਾਂ। ਤਿਸੁ ਜੇਵਡੁ = ਉਸ ਜੇਡਾ ਵੱਡਾ, ਉਸ ਦੇ ਬਰਾਬਰ ਦਾ। ਆਦਿ = ਜਗਤ ਦੇ ਸ਼ੁਰੂ ਵਿਚ। ਅੰਤਿ = ਜਗਤ ਦੇ ਅਖ਼ੀਰ ਵਿਚ। ਮਧਿ = ਹੁਣ ਜਗਤ ਦੀ ਹੋਂਦ ਦੇ ਵਿਚਕਾਰ। ਜਲਿ = ਪਾਣੀ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਸੋਈ = ਉਹੀ ਪ੍ਰਭੂ। ਜਪਿ = ਜਪ ਕੇ। ਸਾਗਰੁ = ਸੰਸਾਰ-ਸਮੁੰਦਰ। ਭਵਜਲ = ਸੰਸਾਰ-ਸਮੁੰਦਰ ਤੋਂ। ਪਰਮੇਸੁਰ = ਹੇ ਪਰਮੇਸਰ! ਪਾਰਾਵਾਰਾ = ਪਾਰ-ਅਵਾਰ, ਪਾਰਲਾ ਉਰਲਾ ਬੰਨਾ।੨।
ਹੇ ਭਾਈ! ਉਸ ਬੇਅੰਤ ਹਰੀ ਦਾ ਦਰਸਨ ਕਰ ਕੇ ਮੈਂ ਹੈਰਾਨ ਪਈ ਹੁੰਦੀ ਹਾਂ। ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ। ਹੇ ਭਾਈ! ਪ੍ਰਭੂ ਦਾ ਦਰਸਨ ਕਰਦਿਆਂ ਮੇਰੇ ਅੰਦਰ ਜਿੰਦ ਪੈ ਜਾਂਦੀ ਹੈ, ਮੈਂ ਸ਼ਾਂਤ-ਚਿੱਤ ਹੋ ਜਾਂਦੀ ਹਾਂ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਜਗਤ ਦੇ ਸ਼ੁਰੂ ਵਿਚ ਉਹੀ ਸੀ, ਜਗਤ ਦੇ ਅਖ਼ੀਰ ਵਿਚ ਉਹੀ ਹੋਵੇਗਾ, ਹੁਣ ਇਸ ਵੇਲੇ ਭੀ ਉਹੀ ਹੈ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਉਹੀ ਵੱਸਦਾ ਹੈ। ਹੇ ਭਾਈ! ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ, ਅਨੇਕਾਂ ਹੀ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ। ਹੇ ਨਾਨਕ! (ਆਖ-) ਹੇ ਪੂਰਨ ਪਰਮੇਸਰ! ਮੈਂ ਤੇਰੀ ਸਰਨ ਆਇਆ ਹਾਂ, ਤੇਰੀ ਹਸਤੀ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ਹੈ।੨।
Guru ji says, understanding the creator I am in amazement. Creator is my owner and I feel as if like dust at the feet of creator. I feel invigorated, content and there is nothing to compare the creator with. The creator has been, will be, and is ever there and everywhere. Through understanding one can traverse the ocean of life . There is no description of any limits of such a creator.[/FONT]
ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥
हउ निमख न छोडा जी हरि प्रीतम प्रान अधारो ॥ गुरि सतिगुर कहिआ जी साचा अगम बीचारो ॥ मिलि साधू दीना ता नामु लीना जनम मरण दुख नाठे ॥ सहज सूख आनंद घनेरे हउमै बिनठी गाठे ॥ सभ कै मधि सभ हू ते बाहरि राग दोख ते निआरो ॥ नानक दास गोबिंद सरणाई हरि प्रीतमु मनहि सधारो ॥३॥
Ha▫o nimakẖ na cẖẖodā jī har parīṯam parān aḏẖāro. Gur saṯgur kahi▫ā jī sācẖā agam bīcẖāro. Mil sāḏẖū ḏīnā ṯā nām līnā janam maraṇ ḏukẖ nāṯẖe. Sahj sūkẖ ānanḏ gẖanere ha▫umai binṯẖī gāṯẖe. Sabẖ kai maḏẖ sabẖ hū ṯe bāhar rāg ḏokẖ ṯe ni▫āro. Nānak ḏās gobinḏ sarṇā▫ī har parīṯam manėh saḏẖāro. ||3||
I shall not forsake, even for an instant, my Dear Beloved Lord, the Support of the breath of life. The Guru, the True Guru, has instructed me in the contemplation of the True, Inaccessible Lord. Meeting with the humble, Holy Saint, I obtained the Naam, the Name of the Lord, and the pains of birth and death left me. I have been blessed with peace, poise and abundant bliss, and the knot of egotism has been untied. He is inside all, and outside of all; He is untouched by love or hate. Slave Nanak has entered the Sanctuary of the Lord of the Universe; the Beloved Lord is the Support of the mind. ||3||
ਹਉ = ਹਉਂ, ਮੈਂ। ਨਿਮਖ = {निमेष} ਅੱਖ ਝਮਕਣ ਜਿਤਨਾ ਸਮਾ। ਛੋਡਾ = ਛੋਡਾਂ, ਮੈਂ ਛੱਡਦਾ। ਪ੍ਰਾਨ ਅਧਾਰੋ = ਪ੍ਰਾਨਾਂ ਦਾ ਆਸਰਾ, ਜਿੰਦ ਦਾ ਆਸਰਾ। ਗੁਰਿ ਸਤਿਗੁਰ = ਸਤਿਗੁਰ ਗੁਰੂ ਨੇ। ਜੀ = ਹੇ ਭਾਈ! ਸਾਚਾ = ਸਦਾ ਕਾਇਮ ਰਹਿਣ ਵਾਲਾ, ਅਟੱਲ। ਅਗਮ ਬੀਚਾਰੋ = ਅਪਹੁੰਚ ਪਰਮਾਤਮਾ ਬਾਰੇ ਵਿਚਾਰ ਦੀ ਗੱਲ। ਮਿਲਿ ਸਾਧੂ = ਗੁਰੂ ਨੂੰ ਮਿਲ ਕੇ। ਦੀਨਾ = (ਗੁਰੂ ਨੇ ਨਾਮ ਦੀ ਦਾਤਿ) ਦਿੱਤੀ। ਤਾ = ਤਦੋਂ। ਲੀਨਾ = ਜਪਿਆ ਜਾ ਸਕਦਾ ਹੈ। ਨਾਠੇ = ਨੱਸ ਜਾਂਦੇ ਹਨ। ਸਹਜ ਸੂਖ = ਆਤਮਕ ਅਡੋਲਤਾ ਦੇ ਸੁਖ। ਬਿਨਠੀ = ਨਾਸ ਹੋ ਜਾਂਦੀ ਹੈ। ਗਾਠੇ = ਗੰਢ। ਕੈ ਮਧਿ = ਦੇ ਵਿਚ। ਤੇ = ਤੋਂ। ਰਾਗ = ਮੋਹ। ਨਿਆਰੋ = ਵੱਖਰਾ, ਨਿਰਲੇਪ। ਦੋਖ = ਈਰਖਾ। ਮਨਹਿ ਸਧਾਰੋ = ਮਨ ਨੂੰ ਆਸਰਾ ਦੇਣ ਵਾਲਾ।੩।
ਹੇ ਭਾਈ! ਪ੍ਰੀਤਮ ਹਰੀ (ਅਸਾਂ ਜੀਵਾਂ ਦੀ) ਜਿੰਦ ਦਾ ਆਸਰਾ ਹੈ, ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਉਸ ਦੀ ਯਾਦ ਨਹੀਂ ਛੱਡਾਂਗਾ-ਗੁਰੂ ਨੇ (ਮੈਨੂੰ) ਅਪਹੁੰਚ ਪਰਮਾਤਮਾ (ਨਾਲ ਮਿਲਾਪ) ਬਾਰੇ ਇਹ ਅਟੱਲ ਵਿਚਾਰ ਦੀ ਗੱਲ ਦੱਸੀ ਹੈ। ਹੇ ਭਾਈ! ਗੁਰੂ ਨੂੰ ਮਿਲ ਕੇ (ਜਦੋਂ ਗੁਰੂ ਦੀ ਰਾਹੀਂ ਨਾਮ ਦਾਤਿ) ਮਿਲਦੀ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ, (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਦੇ) ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਪੈਦਾ ਹੋ ਜਾਂਦੇ ਹਨ, (ਉਸ ਦੇ ਅੰਦਰੋਂ) ਹਉਮੈ ਦੀ ਗੰਢ ਨਾਸ ਹੋ ਜਾਂਦੀ ਹੈ। ਹੇ ਨਾਨਕ! ਪਰਮਾਤਮਾ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, (ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ) ਮੋਹ ਅਤੇ ਈਰਖਾ (ਆਦਿਕ) ਤੋਂ ਨਿਰਲੇਪ ਰਹਿੰਦਾ ਹੈ। ਉਸ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ (ਬਣਿਆ ਰਹਿੰਦਾ ਹੈ)।੩।
Guru ji says,[/FONT] creator sustains our life, I will not for a blink forget the creator. This is eternal truth. With creator’s blessing birth and death become insignificant and of no misery. In this tranquil state of mind, the ego dissipates. Nanak says, creator is in all and does not act on love or hate and is above it. O Nanak, the followers that understand the creator thus receive support for their spirituality.[/FONT]
ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥
मै खोजत खोजत जी हरि निहचलु सु घरु पाइआ ॥ सभि अध्रुव डिठे जीउ ता चरन कमल चितु लाइआ ॥ प्रभु अबिनासी हउ तिस की दासी मरै न आवै जाए ॥ धरम अरथ काम सभि पूरन मनि चिंदी इछ पुजाए ॥ स्रुति सिम्रिति गुन गावहि करते सिध साधिक मुनि जन धिआइआ ॥ नानक सरनि क्रिपा निधि सुआमी वडभागी हरि हरि गाइआ ॥४॥१॥११॥
Mai kẖojaṯ kẖojaṯ jī har nihcẖal so gẖar pā▫i▫ā. Sabẖ aḏẖruv diṯẖe jī▫o ṯā cẖaran kamal cẖiṯ lā▫i▫ā. Parabẖ abẖināsī ha▫o ṯis kī ḏāsī marai na āvai jā▫e. Ḏẖaram arath kām sabẖ pūran man cẖinḏī icẖẖ pujā▫e. Saruṯ simriṯ gun gāvahi karṯe siḏẖ sāḏẖik mun jan ḏẖi▫ā▫i▫ā. Nānak saran kirpā niḏẖ su▫āmī vadbẖāgī har har gā▫i▫ā. ||4||1||11||
I searched and searched, and found the immovable, unchanging home of the Lord. I have seen that everything is transitory and perishable, and so I have linked my consciousness to the Lotus Feet of the Lord. God is eternal and unchanging, and I am just His hand-maiden; He does not die, or come and go in reincarnation. He is overflowing with Dharmic faith, wealth and success; He fulfills the desires of the mind. The Vedas and the Simritees sing the Praises of the Creator, while the Siddhas, seekers and silent sages meditate on Him. Nanak has entered the Sanctuary of his Lord and Master, the treasure of mercy; by great good fortune, he sings the Praises of the Lord, Har, Har. ||4||1||11||
ਖੋਜਤ ਖੋਜਤ = ਭਾਲ ਕਰਦਿਆਂ ਕਰਦਿਆਂ। ਜੀ = ਹੇ ਭਾਈ! ਸੁ ਘਰੁ = ਉਹ ਘਰੁ, ਉਹ ਟਿਕਾਣਾ। ਨਿਹਚਲੁ = ਕਦੇ ਨਾਸ ਨਾ ਹੋਣ ਵਾਲਾ। ਸਭਿ = ਸਾਰੇ। ਅਧ੍ਰੁਵ = {ਅ-ਧ੍ਰੁਵ} ਸਦਾ ਨਾਹ ਟਿਕੇ ਰਹਿਣ ਵਾਲੇ, ਨਾਸਵੰਤ। ਜੀਉ = ਹੇ ਭਾਈ! ਚਰਨ ਕਮਲ = ਸੋਹਣੇ ਚਰਨਾਂ ਵਿਚ। ਹਉ = ਹਉਂ, ਮੈਂ। ਤਿਸ ਕੀ = {ਸੰਬੰਧਕ 'ਕੀ' ਦੇ ਕਾਰਨ ਲਫ਼ਜ਼ 'ਤਿਸੁ' ਦਾ ੁ ਉੱਡ ਗਿਆ ਹੈ}। ਨ ਆਵੈ ਜਾਏ = ਨਾਹ ਜੰਮਦਾ ਹੈ ਨਾਹ ਮਰਦਾ ਹੈ। ਸਭਿ = ਸਾਰੇ (ਪਦਾਰਥ)। ਪੂਰਨ = ਭਰਪੂਰ, ਮੌਜੂਦ। ਮਨਿ = ਮਨ ਵਿਚ। ਚਿੰਦੀ ਇਛ = ਚਿਤਵੀ ਹੋਈ ਮੁਰਾਦ। ਪੁਜਾਏ = ਪੂਰੀ ਕਰਦਾ ਹੈ। ਸ੍ਰੁਤਿ = ਵੇਦ। ਗਾਵਹਿ = ਗਾਂਦੇ ਹਨ। ਕਰਤੇ = ਕਰਤਾਰ ਦੇ। ਸਿਧ = ਸਿੱਧ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਸਾਧਿਕ = ਸਾਧਨਾ ਕਰਨ ਵਾਲੇ। ਮੁਨਿ ਜਨ = ਸਾਰੇ ਮੁਨੀ ਲੋਕ। ਕ੍ਰਿਪਾਨਿਧਿ = ਦਇਆ ਦਾ ਖ਼ਜ਼ਾਨਾ।੪।
ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ ਜੋ ਕਦੇ ਭੀ ਡੋਲਦਾ ਨਹੀਂ। ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ। ਹੇ ਭਾਈ! ਪਰਮਾਤਮਾ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਬਣ ਗਈ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। (ਦੁਨੀਆ ਦੇ ਵੱਡੇ ਵੱਡੇ ਪ੍ਰਸਿੱਧ ਪਦਾਰਥ) ਧਰਮ ਅਰਥ ਕਾਮ (ਆਦਿਕ) ਸਾਰੇ ਹੀ (ਉਸ ਪ੍ਰਭੂ ਵਿਚ) ਮੌਜੂਦ ਹਨ, ਉਹ ਪ੍ਰਭੂ (ਜੀਵ ਦੇ) ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ। ਹੇ ਭਾਈ! (ਢੇਰ ਪੁਰਾਤਨ ਸਮਿਆਂ ਤੋਂ ਹੀ ਪੁਰਾਣੇ ਧਰਮ-ਪੁਸਤਕ) ਸਿਮ੍ਰਿਤੀਆਂ ਵੇਦ (ਆਦਿਕ) ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ। ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ। ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੧।੧੧।
Guru ji re-iterate, I have discovered creator’s eternal abode. When I saw that all is destructible, I sought refuge at creator’s feet. The creator is eternal and I feel like a simple servant to such creator. All the wise and sages dwell on the creator’s good qualities. One is blessed to understand and dwell on such a creator.[/FONT]
2. what Wahiguru can do
ਸਿਰੀਰਾਗੁ ਮਹਲਾ ੫ ॥ ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥ ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥ ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥੧॥
सिरीरागु महला ५ ॥ जा कउ मुसकलु अति बणै ढोई कोइ न देइ ॥ लागू होए दुसमना साक भि भजि खले ॥ सभो भजै आसरा चुकै सभु असराउ ॥ चिति आवै ओसु पारब्रहमु लगै न तती वाउ ॥१॥
Sirīrāg mėhlā 5. Jā ka▫o muskal aṯ baṇai dẖo▫ī ko▫e na ḏe▫e. Lāgū ho▫e ḏusmanā sāk bẖė bẖaj kẖale. Sabẖo bẖajai āsrā cẖukai sabẖ asrā▫o. Cẖiṯ āvai os pārbarahm lagai na ṯaṯī vā▫o. ||1||
Siree Raag, Fifth Mehl: When you are confronted with terrible hardships, and no one offers you any support, when your friends turn into enemies, and even your relatives have deserted you, and when all support has given way, and all hope has been lost - if you then come to remember the Supreme Lord God, even the hot wind shall not touch you. ||1||
ਕਉ = ਨੂੰ। ਅਤਿ = ਵਡੀ। ਮੁਸਕਲੁ = ਬਿਪਤਾ। ਢੋਈ = ਆਸਰਾ। ਲਾਗੂ = ਮਾਰੂ। ਭਜਿ ਖਲੇ = ਦੌੜ ਗਏ। ਚੁਕੈ = ਮੁੱਕ ਜਾਏ। ਅਸਰਾਉ = ਆਸਰਾ। ਓਸੁ ਚਿਤਿ = ਉਸ ਦੇ ਚਿੱਤ ਵਿੱਚ।੧।
ਜਿਸ ਮਨੁੱਖ ਨੂੰ (ਕੋਈ) ਭਾਰੀ ਬਿਪਤਾ ਆ ਪਏ (ਜਿਸ ਤੋਂ ਬਚਣ ਲਈ) ਕੋਈ ਮਨੁੱਖ ਉਸ ਨੂੰ ਸਹਾਰਾ ਨਾਹ ਦੇਵੇ, ਵੈਰੀ ਉਸ ਦੇ ਮਾਰੂ ਬਣ ਜਾਣ, ਉਸ ਦੇ ਸਾਕ-ਸਨਬੰਧੀ ਉਸ ਤੋਂ ਪਰੇ ਦੌੜ ਜਾਣ, ਉਸ ਦਾ ਹਰੇਕ ਕਿਸਮ ਦਾ ਆਸਰਾ ਖ਼ਤਮ ਹੋ ਜਾਏ, ਹਰੇਕ ਤਰ੍ਹਾਂ ਦਾ ਸਹਾਰਾ ਮੁੱਕ ਜਾਏ, ਜੇ ਉਸ (ਬਿਪਤਾ = ਮਾਰੇ) ਮਨੁੱਖ ਦੇ ਹਿਰਦੇ ਵਿਚ ਪਰਮਾਤਮਾ (ਯਾਦ) ਆ ਜਾਏ, ਤਾ ਉਸ ਦਾ ਵਾਲ ਭੀ ਵਿੰਗਾ ਨਹੀਂ ਹੁੰਦਾ।੧।
Guru ji poses that when one sees obstacles and no one offers help. An enemy attacks and the relatives flee. One is in worldly helpless state. Remembering the creator mitigates such misfortune.[/FONT]
ਸਾਹਿਬੁ ਨਿਤਾਣਿਆ ਕਾ ਤਾਣੁ ॥ ਆਇ ਨ ਜਾਈ ਥਿਰੁ ਸਦਾ ਗੁਰ ਸਬਦੀ ਸਚੁ ਜਾਣੁ ॥੧॥ ਰਹਾਉ ॥
साहिबु निताणिआ का ताणु ॥ आइ न जाई थिरु सदा गुर सबदी सचु जाणु ॥१॥ रहाउ ॥
Sāhib niṯāṇi▫ā kā ṯāṇ. Ā▫e na jā▫ī thir saḏā gur sabḏī sacẖ jāṇ. ||1|| rahā▫o.
Our Lord and Master is the Power of the powerless. He does not come or go; He is Eternal and Permanent. Through the Word of the Guru's Shabad, He is known as True. ||1||Pause||
ਆਇ ਨ ਜਾਈ = ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ। ਥਿਰੁ = ਕਾਇਮ ਰਹਿਣ ਵਾਲਾ। ਸਚੁ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ। ਜਾਣੁ = ਜਾਣ-ਪਛਾਣ ਪਾ, ਡੂੰਘੀ ਸਾਂਝ ਬਣਾ।੧।ਰਹਾਉ।
ਮਾਲਕ-ਪ੍ਰਭੂ ਕਮਜ਼ੋਰਾਂ ਦਾ ਸਹਾਰਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ। (ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਬਣਾ।੧।ਰਹਾਉ।
Creator is helper of the helpless. The everlasting creator and the understanding of such is the truth.[/FONT]
[/FONT]
ਜੇ ਕੋ ਹੋਵੈ ਦੁਬਲਾ ਨੰਗ ਭੁਖ ਕੀ ਪੀਰ ॥ ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥ ਸੁਆਰਥੁ ਸੁਆਉ ਨ ਕੋ ਕਰੇ ਨਾ ਕਿਛੁ ਹੋਵੈ ਕਾਜੁ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਹਚਲੁ ਹੋਵੈ ਰਾਜੁ ॥੨॥
जे को होवै दुबला नंग भुख की पीर ॥ दमड़ा पलै ना पवै ना को देवै धीर ॥ सुआरथु सुआउ न को करे ना किछु होवै काजु ॥ चिति आवै ओसु पारब्रहमु ता निहचलु होवै राजु ॥२॥
Je ko hovai ḏublā nang bẖukẖ kī pīr. Ḏamṛā palai nā pavai nā ko ḏevai ḏẖīr. Su▫ārath su▫ā▫o na ko kare nā kicẖẖ hovai kāj. Cẖiṯ āvai os pārbarahm ṯā nihcẖal hovai rāj. ||2||
If you are weakened by the pains of hunger and poverty, with no money in your pockets, and no one will give you any comfort, and no one will satisfy your hopes and desires, and none of your works is accomplished - if you then come to remember the Supreme Lord God, you shall obtain the eternal kingdom. ||2||
ਦੁਬਲਾ = ਕਮਜ਼ੋਰ। ਪੀਰ = ਪੀੜਾ, ਦੁੱਖ। ਧੀਰ = ਧੀਰਜ, ਹੌਸਲਾ, ਧਰਵਾਸ। ਸੁਆਰਥੁ = ਆਪਣੀ ਗ਼ਰਜ਼। ਸੁਆਉ = ਸੁਆਰਥ, ਮਨੋਰਥ। ਨਿਹਚਲੁ = ਅਟੱਲ।੨।
ਜੇ ਕੋਈ ਮਨੁੱਖ (ਅਜੇਹਾ) ਕਮਜ਼ੋਰ ਹੋ ਜਾਏ (ਕਿ) ਭੁੱਖ ਨੰਗ ਦਾ ਦੁੱਖ (ਉਸ ਨੂੰ ਹਰ ਵੇਲੇ ਖਾਂਦਾ ਰਹੇ), ਜੇ ਉਸ ਦੇ ਪੱਲੇ ਪੈਸਾ ਨਾਹ ਹੋਵੇ, ਕੋਈ ਮਨੁੱਖ ਉਸ ਨੂੰ ਹੌਸਲਾ ਨਾ ਦੇਵੇ; ਕੋਈ ਮਨੁੱਖ ਉਸ ਦੀ ਲੋੜ = ਗ਼ਰਜ਼ ਪੂਰੀ ਨਾਹ ਕਰੇ, ਉਸ ਪਾਸੋਂ ਆਪਣਾ ਕੋਈ ਕੰਮ ਸਿਰੇ ਨਾਹ ਚੜ੍ਹ ਸਕੇ (ਅਜੇਹੀ ਦੁਰਦਸ਼ਾ ਵਿਚ ਹੁੰਦਿਆਂ ਭੀ) ਜੇ ਪਰਮਾਤਮਾ ਉਸ ਦੇ ਚਿੱਤ ਵਿਚ ਆ ਵੱਸੇ, ਤਾਂ ਉਸ ਦਾ ਅਟੱਲ ਰਾਜ ਬਣ ਜਾਂਦਾ ਹੈ (ਭਾਵ, ਉਸ ਦੀ ਆਤਮਕ ਅਵਸਥਾ ਅਜੇਹੇ ਬਾਦਸ਼ਾਹਾਂ ਵਾਲੀ ਹੋ ਜਾਂਦੀ ਹੈ ਜਿਨ੍ਹਾਂ ਦਾ ਰਾਜ ਕਦੇ ਨਾਹ ਡੋਲੇ)।੨।
Guru ji give example of a destitute:, if one is feeble, has no money, no support from anyone and all is falling apart, the understanding of creation can so uplift that even such can feel like as though a spiritual king.
[/FONT] ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥ ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥ ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥੩॥
जा कउ चिंता बहुतु बहुतु देही विआपै रोगु ॥ ग्रिसति कुट्मबि पलेटिआ कदे हरखु कदे सोगु ॥ गउणु करे चहु कुंट का घड़ी न बैसणु सोइ ॥ चिति आवै ओसु पारब्रहमु तनु मनु सीतलु होइ ॥३॥
Jā ka▫o cẖinṯā bahuṯ bahuṯ ḏehī vi▫āpai rog. Garisaṯ kutamb paleti▫ā kaḏe harakẖ kaḏe sog. Ga▫oṇ kare cẖahu kunt kā gẖaṛī na baisaṇ so▫e. Cẖiṯ āvai os pārbarahm ṯan man sīṯal ho▫e. ||3||
When you are plagued by great and excessive anxiety, and diseases of the body; when you are wrapped up in the attachments of household and family, sometimes feeling joy, and then other times sorrow; when you are wandering around in all four directions, and you cannot sit or sleep even for a moment - if you come to remember the Supreme Lord God, then your body and mind shall be cooled and soothed. ||3||
ਦੇਹੀ = ਸਰੀਰ (ਨੂੰ)। ਵਿਆਪੈ = ਜ਼ੋਰ ਪਾ ਲਏ। ਗ੍ਰਿਸਤਿ = ਗ੍ਰਿਹਸਤ ਵਿਚ। ਹਰਖੁ = ਖ਼ੁਸ਼ੀ। ਸੋਗੁ = ਚਿੰਤਾ। ਗਉਣੁ = ਗਮਨ, ਭ੍ਰਮਨ। ਬੈਸਣੁ = ਬੈਠਣਾ, ਆਰਾਮ। ਸੋਇ = ਉਹ ਮਨੁੱਖ।੩।
ਜਿਸ ਮਨੁੱਖ ਨੂੰ ਹਰ ਵੇਲੇ ਬੜੀ ਚਿੰਤਾ ਬਣੀ ਰਹੇ, ਜਿਸ ਦੇ ਸਰੀਰ ਨੂੰ (ਕੋਈ ਨ ਕੋਈ) ਰੋਗ ਗ੍ਰਸੀ ਰੱਖੇ, ਜੇਹੜਾ ਗ੍ਰਿਹਸਤ (ਦੇ ਜੰਜਾਲ) ਵਿਚ ਪਰਵਾਰ (ਦੇ ਜੰਜਾਲ) ਵਿਚ (ਸਦਾ) ਫਸਿਆ ਰਹੇ, ਜਿਸ ਨੂੰ ਕਦੇ ਕੋਈ ਖ਼ੁਸ਼ੀ ਹੈ ਤੇ ਕਦੇ ਕੋਈ ਗ਼ਮ ਘੇਰੀ ਰਖਦਾ ਹੈ, ਜੇਹੜਾ ਮਨੁੱਖ ਸਾਰੀ ਧਰਤੀ ਉੱਤੇ ਇਸ ਤਰ੍ਹਾਂ ਭਟਕਦਾ ਫਿਰਦਾ ਹੈ ਕਿ ਉਸ ਨੂੰ ਘੜੀ ਭਰ ਬਹਿਣਾ ਭੀ ਨਸੀਬ ਨਹੀਂ ਹੁੰਦਾ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿੱਚ ਆ ਵੱਸੇ, ਤਾਂ ਉਸ ਦਾ ਤਨ ਸ਼ਾਂਤ ਹੋ ਜਾਂਦਾ ਹੈ ਉਸ ਦਾ ਮਨ (ਸੰਤੋਖ ਨਾਲ) ਠੰਢਾ-ਠਾਰ ਹੋ ਜਾਂਦਾ ਹੈ।੩।
Guru ji give another example of a family man with worries of the world; one is always worried and has many ailments, the family life is up and down with happy and sad moments, such a person does not have a moment of peace. However if such a person thinks of the creator, a coolness is bestowed to the mind. [/FONT]
ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥ ਚਾਰੇ ਕਿਲਵਿਖ ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥ ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥੪॥
कामि करोधि मोहि वसि कीआ किरपन लोभि पिआरु ॥ चारे किलविख उनि अघ कीए होआ असुर संघारु ॥ पोथी गीत कवित किछु कदे न करनि धरिआ ॥ चिति आवै ओसु पारब्रहमु ता निमख सिमरत तरिआ ॥४॥
Kām karoḏẖ mohi vas kī▫ā kirpan lobẖ pi▫ār. Cẖāre kilvikẖ un agẖ kī▫e ho▫ā asur sangẖār. Pothī gīṯ kaviṯ kicẖẖ kaḏe na karan ḏẖari▫ā. Cẖiṯ āvai os pārbarahm ṯā nimakẖ simraṯ ṯari▫ā. ||4||
When you are under the power of sexual desire, anger and worldly attachment, or a greedy miser in love with your wealth; if you have committed the four great sins and other mistakes; even if you are a murderous fiend who has never taken the time to listen to sacred books, hymns and poetry - if you then come to remember the Supreme Lord God, and contemplate Him, even for a moment, you shall be saved. ||4||
ਕਾਮਿ = ਕਾਮ ਨੇ। ਮੋਹਿ = ਮੋਹ ਨੇ। ਕਿਰਪਨ = ਕੰਜੂਸ। ਲੋਭਿ = ਲੋਭ ਵਿਚ। ਕਿਲਵਿਖ = ਪਾਪ। ਉਨਿ = ਉਸ ਨੇ। ਅਘ = ਪਾਪ। ਚਾਰੇ ਕਿਲਵਿਖ = {ਬ੍ਰਾਹਮਣ ਕੈਲੀ ਘਾਤ ਕੰਞਕਾ, ਅਣਚਾਰੀ ਕਾ ਧਾਨੁ}। ਅਸੁਰ ਸੰਘਾਰੁ = ਸੰਘਾਰਨ ਜੋਗ ਅਸੁਰ। ਕਰਨਿ = ਕੰਨ ਵਿਚ। ਕਰਨਿ ਧਰਿਆ = ਸੁਣਿਆ। ਨਿਮਖ = {निमेष} ਅੱਖ ਝਮਕਣ ਜਿਤਨਾ ਸਮਾ।੪।
ਜੇ ਕਿਸੇ ਮਨੁੱਖ ਨੂੰ ਕਾਮ ਨੇ ਕ੍ਰੋਧ ਨੇ ਮੋਹ ਨੇ ਆਪਣੇ ਵੱਸ ਵਿਚ ਕੀਤਾ ਹੋਇਆ ਹੋਵੇ, ਜੇ ਉਸ ਸ਼ੂਮ ਦਾ ਪਿਆਰ (ਸਦਾ) ਲੋਭ ਵਿਚ ਹੀ ਹੋਵੇ, ਜੇ ਉਸ ਨੇ (ਉਹਨਾਂ ਵਿਕਾਰਾਂ ਦੇ ਵੱਸ ਹੋ ਕੇ) ਚਾਰੇ ਹੀ ਉੱਘੇ ਪਾਪ = ਅਪਰਾਧ ਕੀਤੇ ਹੋਏ ਹੋਣ, ਜੇ ਉਹ ਅਜੇਹਾ ਭੈੜਾ ਹੋ ਗਿਆ ਹੋਵੇ ਕਿ ਉਸ ਦਾ ਮਾਰ ਦੇਣਾ ਹੀ ਚੰਗਾ ਹੋਵੇ, ਜੇ ਉਸ ਨੇ ਕਦੇ ਭੀ ਕੋਈ ਧਰਮ = ਪੁਸਤਕ ਕੋਈ ਧਰਮ = ਗੀਤ ਕੋਈ ਧਾਰਮਿਕ ਕਵਿਤਾ ਸੁਣੀ ਨਾਹ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਆ ਵੱਸੇ, ਤਾਂ ਉਹ ਅੱਖ ਦੇ ਫੋਰ ਜਿਤਨੇ ਜਿਤਨੇ ਸਮੇ ਲਈ ਹੀ ਪ੍ਰਭੂ ਦਾ ਸਿਮਰਨ ਕਰ ਕੇ (ਇਹਨਾਂ ਸਾਰੇ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੪।
Guru ji cite another example of one slave to vices; lust, anger, jealousy and ego are prevailing to such an extent that such be better dead than alive, such may not have sought any understanding of the creator. However if such a person remembers the creator, in the blink of an eye such can clear the ocean of vices.
[/FONT] ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥ ਤਪੇ ਤਪੀਸਰ ਜੋਗੀਆ ਤੀਰਥਿ ਗਵਨੁ ਕਰੇ ॥ ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥ ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥੫॥
सासत सिम्रिति बेद चारि मुखागर बिचरे ॥ तपे तपीसर जोगीआ तीरथि गवनु करे ॥ खटु करमा ते दुगुणे पूजा करता नाइ ॥ रंगु न लगी पारब्रहम ता सरपर नरके जाइ ॥५॥
Sāsaṯ simriṯ beḏ cẖār mukẖāgar bicẖre. Ŧape ṯapīsar jogī▫ā ṯirath gavan kare. Kẖat karmā ṯe ḏuguṇai pūjā karṯā nā▫e. Rang na lagī pārbarahm ṯā sarpar narke jā▫e. ||5||
People may recite by heart the Shaastras, the Simritees and the four Vedas; they may be ascetics, great, self-disciplined Yogis; they may visit sacred shrines of pilgrimage and perform the six ceremonial rituals, over and over again, performing worship services and ritual bathing. Even so, if they have not embraced love for the Supreme Lord God, then they shall surely go to hell. ||5||
ਪਦਅਰਥ: ਮੁਖਾਗਰ = {ਮੁਖ ਅੱਗ੍ਰ} ਜ਼ਬਾਨੀ। ਬਿਚਰੇ = ਵਿਚਾਰ ਸਕੇ। ਤੀਰਥਿ = ਤੀਰਥ ਉਤੇ। ਨਾਇ = ਨਾ ਕੇ। ਖਟੁ = ਛੇ। ਸਰਪਰ = ਜ਼ਰੂਰ।੫।
ਜੇ ਕੋਈ ਮਨੁੱਖ ਚਾਰੇ ਵੇਦ ਸਾਰੇ ਸ਼ਾਸਤ੍ਰ ਤੇ ਸਾਰੀਆਂ ਸਿਮ੍ਰਿਤੀਆਂ ਨੂੰ ਮੂੰਹ-ਜ਼ਬਾਨੀ (ਉਚਾਰ ਕੇ) ਵਿਚਾਰ ਸਕਦਾ ਹੋਵੇ, ਜੇ ਉਹ ਵੱਡੇ ਵੱਡੇ ਤਪੀਆਂ ਤੇ ਜੋਗੀਆਂ ਵਾਂਗ (ਹਰੇਕ) ਤੀਰਥ ਉਤੇ ਜਾਂਦਾ ਹੋਵੇ, ਜੇ ਉਹ (ਤੀਰਥਾਂ ਉਤੇ) ਇਸ਼ਨਾਨ ਕਰ ਕੇ (ਦੇਵੀ ਦੇਵਤਿਆਂ ਦੀ) ਪੂਜਾ ਕਰਦਾ ਹੋਵੇ ਤੇ (ਮੰਨੇ-ਪਰਮੰਨੇ) ਛੇ (ਧਾਰਮਿਕ) ਕੰਮਾਂ ਨਾਲੋਂ ਦੂਣੇ (ਧਾਰਮਿਕ ਕਰਮ ਨਿੱਤ) ਕਰਦਾ ਹੋਵੇ; ਪਰ ਜੇ ਪਰਮਾਤਮਾ (ਦੇ ਚਰਨਾਂ) ਦਾ ਪਿਆਰ (ਉਸ ਦੇ ਅੰਦਰ) ਨਹੀਂ ਹੈ, ਤਾਂ ਉਹ ਜ਼ਰੂਰ ਨਰਕ ਵਿਚ ਹੀ ਜਾਂਦਾ ਹੈ।੫।
Guru ji give another example of rituals without real understanding of the creator: the wise has remembered scriptures by heart, goes to places associated with such for worship and ritual baths, if such has not understood the creator then the end result is a destructive low life.[/FONT]
ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥ ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥ ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ ਗਇਆ ॥੬॥
राज मिलक सिकदारीआ रस भोगण बिसथार ॥ बाग सुहावे सोहणे चलै हुकमु अफार ॥ रंग तमासे बहु बिधी चाइ लगि रहिआ ॥ चिति न आइओ पारब्रहमु ता सरप की जूनि गइआ ॥६॥
Rāj milak sikḏārī▫ā ras bẖogaṇ bisthār. Bāg suhāve sohṇe cẖalai hukam afār. Rang ṯamāse baho biḏẖī cẖā▫e lag rahi▫ā. Cẖiṯ na ā▫i▫o pārbarahm ṯā sarap kī jūn ga▫i▫ā. ||6||
You may possess empires, vast estates, authority over others, and the enjoyment of myriad of pleasures; you may have delightful and beautiful gardens, and issue unquestioned commands; you may have enjoyments and entertainments of all sorts and kinds, and continue to enjoy exciting pleasures - and yet, if you do not come to remember the Supreme Lord God, you shall be reincarnated as a snake. ||6||
ਮਿਲਕ = ਮਿਲਖ, ਜ਼ਮੀਨ। ਅਫਾਰ = ਆਫਰੇ ਹੋਏ ਦਾ, ਅਹੰਕਾਰੀ ਦਾ। ਚਾਇ = ਚਾ ਵਿਚ।੬।
ਜੇ ਕਿਸੇ ਮਨੁੱਖ ਨੂੰ (ਮੁਲਕਾਂ ਦੇ) ਰਾਜ ਮਿਲੇ ਹੋਏ ਹੋਣ, ਬੇਅੰਤ ਜ਼ਮੀਨਾਂ ਦੀ ਮਾਲਕੀ ਮਿਲੀ ਹੋਵੇ, ਜੇ (ਉਸ ਦੀਆਂ ਹਰ ਥਾਂ) ਸਰਦਾਰੀਆਂ ਬਣੀਆਂ ਹੋਈਆਂ ਹੋਣ, ਦੁਨੀਆ ਦੇ ਅਨੇਕਾਂ ਪਦਾਰਥਾਂ ਦੇ ਭੋਗ ਭੋਗਦਾ ਹੋਵੇ, ਜੇ ਉਸ ਦੇ ਪਾਸ ਸੋਹਣੇ ਸੁੰਦਰ ਬਾਗ਼ ਹੋਣ, ਜੇ (ਇਹਨਾਂ ਸਾਰੇ ਪਦਾਰਥਾਂ ਦੀ ਮਲਕੀਅਤ ਦੇ ਕਾਰਨ ਉਸ) ਅਹੰਕਾਰੀ (ਹੋਏ) ਦਾ ਹੁਕਮ ਹਰ ਕੋਈ ਮੰਨਦਾ ਹੋਵੇ, ਜੇ ਉਹ ਦੁਨੀਆ ਦੇ ਕਈ ਕਿਸਮਾਂ ਦੇ ਰੰਗ-ਤਮਾਸ਼ਿਆਂ ਵਿਚ ਚਾ-ਮਲਾਰ ਵਿਚ ਰੁੱਝਾ ਰਹਿੰਦਾ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਕਦੇ ਨਾਹ ਆਇਆ ਹੋਵੇ ਤਾਂ ਉਸ ਨੂੰ ਸੱਪ ਦੀ ਜੂਨ ਵਿਚ ਗਿਆ ਸਮਝੋ।੬।
Guru ji cite another example of a king or knight: One is a king, , is a big landlord, owns beautiful orchards, consumes all worldly comforts and temptations at one’s calling. However, if such has not recognized the creator in the mind, will be equivalent to the low life like a snake.[/FONT]
ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥ ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥ ਲਸਕਰ ਤਰਕਸਬੰਦ ਬੰਦ ਜੀਉ ਜੀਉ ਸਗਲੀ ਕੀਤ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥੭॥
बहुतु धनाढि अचारवंतु सोभा निरमल रीति ॥ मात पिता सुत भाईआ साजन संगि परीति ॥ लसकर तरकसबंद बंद जीउ जीउ सगली कीत ॥ चिति न आइओ पारब्रहमु ता खड़ि रसातलि दीत ॥७॥
Bahuṯ ḏẖanādẖ acẖārvanṯ sobẖā nirmal rīṯ. Māṯ piṯā suṯ bẖā▫ī▫ā sājan sang parīṯ. Laskar ṯarkasbanḏ banḏ jī▫o jī▫o saglī kīṯ. Cẖiṯ na ā▫i▫o pārbarahm ṯā kẖaṛ rasāṯal ḏīṯ. ||7||
You may possess vast riches, maintain virtuous conduct, have a spotless reputation and observe religious customs; you may have the loving affections of mother, father, children, siblings and friends; you may have armies well-equipped with weapons, and all may salute you with respect; But still, if you do not come to remember the Supreme Lord God, then you shall be taken and consigned to the most hideous hell! ||7||
ਅਚਾਰਵੰਤੁ = ਚੰਗੀ ਰਹਿਣੀ = ਬਹਿਣੀ ਵਾਲਾ। ਸੁਤ = ਪੁੱਤਰ। ਤਰਕਸਬੰਦ ਲਸਕਰ = ਤਰਕਸ਼ ਬੰਨ੍ਹਣ ਵਾਲੇ ਜੋਧਿਆਂ ਦੇ ਲਸ਼ਕਰ। ਬੰਦ = ਬੰਦਨਾ। ਜੀਉ ਜੀਉ = ਜੀ ਜੀ! ਖੜਿ = ਲੈ ਜਾ ਕੇ। ਰਸਾਤਲਿ = ਰਸਾਤਲ ਵਿਚ, ਨਰਕ ਵਿਚ।੭।
ਜੇ ਕੋਈ ਮਨੁੱਖ ਬੜੇ ਧਨ ਵਾਲਾ ਹੋਵੇ, ਚੰਗੀ ਰਹਿਣੀ-ਬਹਿਣੀ ਵਾਲਾ ਹੋਵੇ, ਸੋਭਾ ਵਾਲਾ ਹੋਵੇ ਤੇ ਸਾਫ਼ ਸੁਥਰੀ ਜੀਵਨ-ਮਰਯਾਦਾ ਵਾਲਾ ਹੋਵੇ, ਜੇ ਉਸ ਦਾ ਆਪਣੇ ਮਾਂ ਪਿਉ ਪੁੱਤਰਾਂ ਭਰਾਵਾਂ ਤੇ ਸੱਜਣਾਂ-ਮਿੱਤਰਾਂ ਨਾਲ ਪ੍ਰੇਮ ਹੋਵੇ, ਜੇ ਤਰਕਸ਼ ਬੰਨ੍ਹਣ ਵਾਲੇ ਜੋਧਿਆਂ ਦੇ ਲਸ਼ਕਰ ਉਸ ਨੂੰ ਸਲਾਮਾਂ ਕਰਦੇ ਹੋਣ, ਸਾਰੀ ਸ੍ਰਿਸ਼ਟੀ ਹੀ ਉਸ ਨੂੰ 'ਜੀ ਜੀ' ਆਖਦੀ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਨਹੀਂ ਵੱਸਦਾ ਤਾਂ ਉਹ (ਆਖ਼ਰ) ਲਿਜਾ ਕੇ ਨਰਕ ਵਿਚ ਪਾਇਆ ਜਾਂਦਾ ਹੈ।੭।
Guru ji cite another example of a strong well to do family loving person: One is good, loving, rich, loves the parents and the family, is physically strong and fit and all show respect to such. However, if such does not recognize the creator, the future is bleak in darkness.[/FONT]
ਕਾਇਆ ਰੋਗੁ ਨ ਛਿਦ੍ਰੁ ਕਿਛੁ ਨਾ ਕਿਛੁ ਕਾੜਾ ਸੋਗੁ ॥ ਮਿਰਤੁ ਨ ਆਵੀ ਚਿਤਿ ਤਿਸੁ ਅਹਿਨਿਸਿ ਭੋਗੈ ਭੋਗੁ ॥ ਸਭ ਕਿਛੁ ਕੀਤੋਨੁ ਆਪਣਾ ਜੀਇ ਨ ਸੰਕ ਧਰਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਜਮਕੰਕਰ ਵਸਿ ਪਰਿਆ ॥੮॥
काइआ रोगु न छिद्रु किछु ना किछु काड़ा सोगु ॥ मिरतु न आवी चिति तिसु अहिनिसि भोगै भोगु ॥ सभ किछु कीतोनु आपणा जीइ न संक धरिआ ॥ चिति न आइओ पारब्रहमु जमकंकर वसि परिआ ॥८॥
Kā▫i▫ā rog na cẖẖiḏar kicẖẖ nā kicẖẖ kāṛā sog. Miraṯ na āvī cẖiṯ ṯis ahinis bẖogai bẖog. Sabẖ kicẖẖ kīṯon āpṇā jī▫e na sank ḏẖari▫ā. Cẖiṯ na ā▫i▫o pārbarahm jamkankar vas pari▫ā. ||8||
You may have a body free of disease and deformity, and have no worries or grief at all; you may be unmindful of death, and night and day revel in pleasures; you may take everything as your own, and have no fear in your mind at all; but still, if you do not come to remember the Supreme Lord God, you shall fall under the power of the Messenger of Death. ||8||
ਕਾਇਆ = ਸਰੀਰ। ਛਿਦ੍ਰੁ = ਨੁਕਸ, ਛੇਕ, ਐਬ। ਕਾੜਾ = ਫ਼ਿਕਰ, ਚਿੰਤਾ। ਮਿਰਤੁ = {मृत्यु} ਮੌਤ। ਅਹਿ = ਦਿਨ। ਨਿਸਿ = ਰਾਤ। ਜੀਇ = ਜਿੰਦ ਵਿਚ, ਦਿਲ ਵਿਚ। ਸੰਕ = ਸ਼ੰਕਾ, ਝਾਕਾ। ਕੰਕਰ = ਕਿੰਕਰ, ਨੌਕਰ। ਵਸਿ = ਵੱਸ ਵਿਚ।੮।
ਜੇ ਕਿਸੇ ਮਨੁੱਖ ਦੇ ਸਰੀਰ ਨੂੰ ਕਦੇ ਕੋਈ ਰੋਗ ਨਾਹ ਲੱਗਾ ਹੋਵੇ, ਕੋਈ ਕਿਸੇ ਤਰ੍ਹਾਂ ਦੀ ਤਕਲਫ਼ਿ ਨਾਹ ਆਈ ਹੋਵੇ, ਕਿਸੇ ਤਰ੍ਹਾਂ ਦਾ ਕੋਈ ਚਿੰਤਾ-ਫ਼ਿਕਰ ਉਸ ਨੂੰ ਨਾਹ ਹੋਵੇ, ਜੇ ਉਸ ਨੂੰ ਕਦੇ ਮੌਤ (ਦਾ ਫ਼ਿਕਰ) ਚੇਤੇ ਨਾਹ ਆਇਆ ਹੋਵੇ, ਜੇ ਉਹ ਦਿਨ ਰਾਤ ਦੁਨੀਆ ਦੇ ਭੋਗ ਭੋਗਦਾ ਰਹਿੰਦਾ ਹੋਵੇ, ਜੇ ਉਸ ਨੇ ਦੁਨੀਆ ਦੀ ਹਰੇਕ ਚੀਜ਼ ਨੂੰ ਆਪਣੀ ਬਣਾ ਲਿਆ ਹੋਵੇ, ਕਦੇ ਉਸ ਦੇ ਚਿਤ ਵਿਚ (ਆਪਣੀ ਮਲਕੀਅਤ ਬਾਰੇ) ਕੋਈ ਸ਼ੰਕਾ ਨਾਹ ਉਠਿਆ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਕਦੇ ਨਹੀਂ ਆਇਆ ਤਾਂ ਉਹ ਅੰਤ ਜਮਰਾਜ ਦੇ ਦੂਤਾਂ ਦੇ ਵੱਸ ਪੈਂਦਾ ਹੈ।੮।
Guru ji cite another example: One is fit and healthy, has no sickness or issues, has no worries or cares, not scared of death, avails of all luxuries and owns many material things and never finds reason to question one’s living. However if such does not recognize the creator, will befall as though in crucifixion in the court of judgement.[/FONT]
ਕਿਰਪਾ ਕਰੇ ਜਿਸੁ ਪਾਰਬ੍ਰਹਮੁ ਹੋਵੈ ਸਾਧੂ ਸੰਗੁ ॥ ਜਿਉ ਜਿਉ ਓਹੁ ਵਧਾਈਐ ਤਿਉ ਤਿਉ ਹਰਿ ਸਿਉ ਰੰਗੁ ॥ ਦੁਹਾ ਸਿਰਿਆ ਕਾ ਖਸਮੁ ਆਪਿ ਅਵਰੁ ਨ ਦੂਜਾ ਥਾਉ ॥ ਸਤਿਗੁਰ ਤੁਠੈ ਪਾਇਆ ਨਾਨਕ ਸਚਾ ਨਾਉ ॥੯॥੧॥੨੬॥
किरपा करे जिसु पारब्रहमु होवै साधू संगु ॥ जिउ जिउ ओहु वधाईऐ तिउ तिउ हरि सिउ रंगु ॥ दुहा सिरिआ का खसमु आपि अवरु न दूजा थाउ ॥ सतिगुर तुठै पाइआ नानक सचा नाउ ॥९॥१॥२६॥
Kirpā kare jis pārbarahm hovai sāḏẖū sang. Ji▫o ji▫o oh vaḏẖā▫ī▫ai ṯi▫o ṯi▫o har si▫o rang. Ḏuhā siri▫ā kā kẖasam āp avar na ḏūjā thā▫o. Saṯgur ṯuṯẖai pā▫i▫ā Nānak sacẖā nā▫o. ||9||1||26||
The Supreme Lord showers His Mercy, and we find the Saadh Sangat, the Company of the Holy. The more time we spend there, the more we come to love the Lord. The Lord is the Master of both worlds; there is no other place of rest. When the True Guru is pleased and satisfied, O Nanak, the True Name is obtained. ||9||1||26||
ਓਹੁ = ਉਹ (ਸਾਧੂ ਸੰਗੁ)। ਰੰਗੁ = ਪ੍ਰੇਮ। ਤੁਠੈ = ਪ੍ਰਸੰਨ ਹੋਣ ਨਾਲ।੯।
ਜਿਸ (ਵਡ-ਭਾਗੀ) ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਨੂੰ ਸਤ ਸੰਗ ਪ੍ਰਪਤ ਹੁੰਦਾ ਹੈ (ਤੇ ਇਹ ਇਕ ਕੁਦਰਤੀ ਨਿਯਮ ਹੈ ਕਿ) ਜਿਉਂ ਜਿਉਂ ਉਹ (ਸਤ ਸੰਗ ਵਿਚ ਬੈਠਣਾ) ਵਧਾਇਆ ਜਾਂਦਾ ਹੈ ਤਿਉਂ ਤਿਉਂ ਪਰਮਾਤਮਾ ਨਾਲ ਪਿਆਰ (ਭੀ ਵਧਦਾ ਜਾਂਦਾ ਹੈ)। (ਪਰ ਦੁਨੀਆ ਦਾ ਮੋਹ ਤੇ ਪ੍ਰਭੂ-ਚਰਨਾਂ ਦਾ ਪਿਆਰ ਇਹਨਾਂ) ਦੋਹਾਂ ਪਾਸਿਆਂ ਦਾ ਮਾਲਕ ਪਰਮਾਤਮਾ ਆਪ ਹੈ (ਕਿਸੇ ਨੂੰ ਮਾਇਆ ਦੇ ਮੋਹ ਵਿਚ ਪਾਈ ਰੱਖਦਾ ਹੈ, ਕਿਸੇ ਨੂੰ ਆਪਣੇ ਚਰਨਾਂ ਦਾ ਪਿਆਰ ਬਖ਼ਸ਼ਦਾ ਹੈ, ਉਸ ਪ੍ਰਭੂ ਤੋਂ ਬਿਨਾ ਜੀਵਾਂ ਵਸਤੇ) ਕੋਈ ਹੋਰ ਦੂਜਾ ਸਹਾਰਾ ਨਹੀਂ ਹੈ। ਹੇ ਨਾਨਕ! (ਜਦੋਂ ਪ੍ਰਭੂ ਦੀ ਮਿਹਰ ਹੋਵੇ, ਤਾਂ ਉਹ ਗੁਰੂ ਮਿਲਾਂਦਾ ਹੈ, ਤੇ) ਗੁਰੂ ਦੇ ਪ੍ਰਸੰਨ ਹੋਇਆਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ।੯।੧।੨੬।
Guru ji surmise, creator has blessed one who keeps company of the true, the more such keeps company the greater the understanding and love of creator is enshrined. Creator is in-charge of worldly and of spiritually, so there is no other place rather than to follow the truth and the creator.[/FONT]
Let us see how we can help each other at spn.3. how one can comprehend
ਸੂਹੀ ਮਹਲਾ ੩ ॥ ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥ ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥
सूही महला ३ ॥ हरि जी सूखमु अगमु है कितु बिधि मिलिआ जाइ ॥ गुर कै सबदि भ्रमु कटीऐ अचिंतु वसै मनि आइ ॥१॥
Sūhī mėhlā 3. Har jī sūkẖam agam hai kiṯ biḏẖ mili▫ā jā▫e. Gur kai sabaḏ bẖaram katī▫ai acẖinṯ vasai man ā▫e. ||1||
Soohee, Third Mehl: The Dear Lord is subtle and inaccessible; how can we ever meet Him? Through the Word of the Guru's Shabad, doubt is dispelled, and the Carefree Lord comes to abide in the mind. ||1||
ਸੂਖਮੁ = {सुक्ष्म} ਬਹੁਤ ਬਾਰੀਕ, ਅਦ੍ਰਿਸ਼ਟ। ਅਗਮ = {अगम्य} ਅਪਹੁੰਚ। ਕਿਤੁ ਬਿਧਿ = ਕਿਸ ਤਰੀਕੇ ਨਾਲ? ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਅਚਿੰਤੁ = ਸਾਡੀਆਂ ਸੋਚਾਂ ਵਿਚਾਰਾਂ ਤੋਂ ਬਿਨਾ ਹੀ, ਸਹਜ ਸੁਭਾਇ। ਮਨਿ = ਮਨ ਵਿਚ। ਆਇ = ਆ ਕੇ।੧।
ਹੇ ਭਾਈ! ਪਰਮਾਤਮਾ ਅਦ੍ਰਿਸ਼ਟ ਹੈ ਅਪਹੁੰਚ ਹੈ, (ਫਿਰ) ਉਸ ਨੂੰ ਕਿਸ ਤਰੀਕੇ ਨਾਲ ਮਿਲਿਆ ਜਾ ਸਕਦਾ ਹੈ? ਹੇ ਭਾਈ! ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰੋਂ ਉਸ ਦੇ ਮਨ ਦੀ) ਭਟਕਣਾ ਕੱਟੀ ਜਾਂਦੀ ਹੈ, ਤਦੋਂ ਪਰਮਾਤਮਾ ਸਹਜ ਸੁਭਾਇ (ਆਪ ਹੀ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ।੧।
Guru ji poses: how can one understand the subtle creator. The creator mis-conceptions are cleared through understanding, and the creator is before one without any effort thereof. [/FONT]
ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥ ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥
गुरमुखि हरि हरि नामु जपंनि ॥ हउ तिन कै बलिहारणै मनि हरि गुण सदा रवंनि ॥१॥ रहाउ ॥
Gurmukẖ har har nām japann. Ha▫o ṯin kai balihārṇai man har guṇ saḏā ravann. ||1|| rahā▫o.
The Gurmukhs chant the Name of the Lord, Har, Har. I am a sacrifice to those who chant the Glorious Praises of the Lord in their minds forever. ||1||Pause||
ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਕੈ ਬਲਿਹਾਰਣੈ = ਤੋਂ ਸਦਕੇ। ਰਵੰਨਿ = ਯਾਦ ਕਰਦੇ ਹਨ।੧।ਰਹਾਉ।
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦੇ ਹਨ। ਜੇਹੜੇ ਮਨੁੱਖ ਆਪਣੇ ਮਨ ਵਿਚ ਸਦਾ ਪਰਮਾਤਮਾ ਦੇ ਗੁਣ ਚੇਤੇ ਕਰਦੇ ਰਹਿੰਦੇ ਹਨ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।੧।ਰਹਾਉ।
The followers of the creator continuously develop the understanding. Guru ji praise that he is proud of such who remember the qualities of the creator in their mind all the time.[/FONT]
ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨ੍ਹ੍ਹਿ ॥ ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥
गुरु सरवरु मान सरोवरु है वडभागी पुरख लहंन्हि ॥ सेवक गुरमुखि खोजिआ से हंसुले नामु लहंनि ॥२॥
Gur sarvar mān sarovar hai vadbẖāgī purakẖ lahaʼnniĥ. Sevak gurmukẖ kẖoji▫ā se hansule nām lahann. ||2||
The Guru is like the Mansarovar Lake; only the very fortunate beings find Him. The Gurmukhs, the selfless servants, seek out the Guru; the swan-souls feed there on the Naam, the Name of the Lord. ||2||
ਸਰਵਰੁ = ਸੋਹਣਾ ਤਾਲਾਬ, ਸੋਹਣਾ ਸਰ। ਲਹੰਨ੍ਹ੍ਹਿ = ਲੱਭ ਲੈਂਦੇ ਹਨ। ਸੇ = ਉਹ {ਬਹੁ-ਵਚਨ}। ਹੰਸੁਲੇ = ਸੋਹਣੇ ਹੰਸ।੨।
ਹੇ ਭਾਈ! ਗੁਰੂ ਇਕ ਸੋਹਣਾ ਸਰ ਹੈ, ਮਾਨ-ਸਰੋਵਰ ਹੈ। ਵੱਡੇ ਭਾਗਾਂ ਵਾਲੇ ਮਨੁੱਖ ਉਸ ਨੂੰ ਲੱਭ ਲੈਂਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਸੇਵਕਾਂ ਨੇ ਭਾਲ ਕੀਤੀ, ਉਹ ਸੋਹਣੇ ਹੰਸ (-ਗੁਰਸਿੱਖ ਉਸ ਗੁਰੂ-ਮਾਨਸਰੋਵਰ ਵਿਚੋਂ) ਨਾਮ (-ਮੋਤੀ) ਲੱਭ ਲੈਂਦੇ ਹਨ।੨।
The creator is like a beautiful supreme pool of water which the blessed find. The one living in consonance with the creator find such place and appear to be like swans picking up pearls.
ਨਾਮੁ ਧਿਆਇਨ੍ਹ੍ਹਿ ਰੰਗ ਸਿਉ ਗੁਰਮੁਖਿ ਨਾਮਿ ਲਗੰਨ੍ਹ੍ਹਿ ॥ ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨ੍ਹ੍ਹਿ ॥੩॥
नामु धिआइन्हि रंग सिउ गुरमुखि नामि लगंन्हि ॥ धुरि पूरबि होवै लिखिआ गुर भाणा मंनि लएन्हि ॥३॥
Nām ḏẖi▫ā▫īniĥ rang si▫o gurmukẖ nām lagaʼnniĥ. Ḏẖur pūrab hovai likẖi▫ā gur bẖāṇā man la▫eniĥ. ||3||
The Gurmukhs meditate on the Naam, and remain linked to the Naam. Whatever is pre-ordained, accept it as the Will of the Guru. ||3||
ਧਿਆਇਨ੍ਹ੍ਹਿ = ਧਿਆਉਂਦੇ ਹਨ। ਰੰਗ = ਪਿਆਰ। ਸਿਉ = ਨਾਲ। ਨਾਮਿ = ਨਾਮ ਵਿਚ। ਧੁਰਿ = ਧੁਰ ਦਰਗਾਹ ਤੋਂ। ਪੂਰਬਿ = ਪਹਿਲੇ ਜਨਮ ਵਿਚ। ਭਾਣਾ = ਰਜ਼ਾ।੩।
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰੇਮ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਹਨ, ਅਤੇ ਨਾਮ ਵਿਚ ਜੁੜੇ ਰਹਿੰਦੇ ਹਨ। ਜਿਨ੍ਹਾਂ ਮਨੁੱਖਾਂ ਦੇ ਭਾਗਾਂ ਵਿਚ ਧੁਰ ਦਰਗਾਹ ਤੋਂ ਪਹਿਲੇ ਹੀ ਇਹ ਲੇਖ ਲਿਖਿਆ ਹੁੰਦਾ ਹੈ, ਉਹੀ ਗੁਰੂ ਦੀ ਰਜ਼ਾ ਨੂੰ ਮੰਨਦੇ ਹਨ।੩।
The ones living in consonance with the creator, continue to look for the understanding. One so blessed from the beginning, accept such as the way of the creator.[/FONT]
ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥ ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥
वडभागी घरु खोजिआ पाइआ नामु निधानु ॥ गुरि पूरै वेखालिआ प्रभु आतम रामु पछानु ॥४॥
vadbẖāgī gẖar kẖoji▫ā pā▫i▫ā nām niḏẖān. Gur pūrai vekẖāli▫ā parabẖ āṯam rām pacẖẖān. ||4||
By great good fortune, I searched my home, and found the treasure of the Naam. The Perfect Guru has shown God to me; I have realized the Lord, the Supreme Soul. ||4||
ਘਰੁ = ਹਿਰਦਾ-ਘਰ। ਨਿਧਾਨੁ = ਖ਼ਜ਼ਾਨਾ। ਗੁਰਿ ਪੂਰੇ = ਪੂਰੇ ਗੁਰੂ ਨੇ। ਆਤਮ ਰਾਮੁ = ਸਰਬ-ਵਿਆਪਕ ਪਰਮਾਤਮਾ। ਪਛਾਨੁ = ਸਾਂਝ ਪੈਦਾ ਕਰ।੪।
ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੇ ਆਪਣੇ ਹਿਰਦਾ-ਘਰ ਦੀ ਖੋਜ ਕੀਤੀ, ਉਹਨਾਂ (ਆਪਣੇ ਹਿਰਦੇ ਵਿਚੋਂ ਹੀ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ। ਪੂਰੇ ਗੁਰੂ ਨੇ (ਉਹਨਾਂ ਨੂੰ ਉਹਨਾਂ ਦੇ ਅੰਦਰ ਹੀ ਉਹ ਨਾਮ-ਖ਼ਜ਼ਾਨਾ) ਵਿਖਾਲ ਦਿੱਤਾ। ਹੇ ਭਾਈ! ਤੂੰ ਭੀ (ਗੁਰੂ ਦੀ ਸਰਨ ਪੈ ਕੇ) ਉਸ ਸਰਬ-ਵਿਆਪਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ।੪।
The blessed who searched their heart, found the riches of the creator within. It is shown that one can also establish the bond with the creator that is everywhere.[/FONT]
ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥ ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥
सभना का प्रभु एकु है दूजा अवरु न कोइ ॥ गुर परसादी मनि वसै तितु घटि परगटु होइ ॥५॥
Sabẖnā kā parabẖ ek hai ḏūjā avar na ko▫e. Gur parsādī man vasai ṯiṯ gẖat pargat ho▫e. ||5||
There is One God of all; there is no other at all. By Guru's Grace, the Lord comes to abide in the mind; in the heart of such a one, He is revealed. ||5||
ਪ੍ਰਭੁ = ਮਾਲਕ। ਪਰਸਾਦੀ = ਪਰਸਾਦਿ, ਕਿਰਪਾ ਨਾਲ। ਮਨਿ = ਮਨ ਵਿਚ। ਤਿਤੁ = ਉਸ ਵਿਚ। ਘਟਿ = ਹਿਰਦੇ ਵਿਚ। ਤਿਤੁ ਘਟਿ = ਉਸ ਹਿਰਦੇ ਵਿਚ {'ਤਿਸੁ ਘਟਿ' = ਉਸ ਦੇ ਹਿਰਦੇ ਵਿਚ}।੫।
ਹੇ ਭਾਈ! ਇਕ ਪਰਮਾਤਮਾ ਹੀ ਸਭ ਜੀਵਾਂ ਦਾ ਮਾਲਕ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਗੁਰੂ ਦੀ ਕਿਰਪਾ ਨਾਲ (ਜਿਸ) ਮਨ ਵਿਚ ਆ ਵੱਸਦਾ ਹੈ, ਉਸ ਦੇ ਹਿਰਦੇ ਵਿਚ ਉਹ ਪ੍ਰਤੱਖ ਉੱਘੜ ਹੀ ਪੈਂਦਾ ਹੈ (ਉਸ ਮਨੁੱਖ ਦੇ ਜੀਵਨ ਵਿਚ ਸੁਚੱਜੀ ਤਬਦੀਲੀ ਆ ਜਾਂਦੀ ਹੈ)।੫।
There is only but one creator for all. With the blessing of the creator, one discovers such within one’s heart.[/FONT]
ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥
सभु अंतरजामी ब्रहमु है ब्रहमु वसै सभ थाइ ॥ मंदा किस नो आखीऐ सबदि वेखहु लिव लाइ ॥६॥
Sabẖ anṯarjāmī barahm hai barahm vasai sabẖ thā▫e. Manḏā kis no ākẖī▫ai sabaḏ vekẖhu liv lā▫e. ||6||
God is the Inner-knower of all hearts; God dwells in every place. So who should we call evil? Behold the Word of the Shabad, and lovingly dwell upon it. ||6||
ਸਭੁ = ਇਹ ਸਾਰਾ ਜਗਤ-ਆਕਾਰ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ। ਸਭ ਥਾਇ = ਹਰੇਕ ਥਾਂ ਵਿਚ। ਕਿਸ ਨੋ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਲਿਵ ਲਾਇ = ਸੁਰਤਿ ਜੋੜ ਕੇ।੬।
ਹੇ ਭਾਈ! ਇਹ ਸਾਰਾ ਜਗਤ-ਆਕਾਰ ਉਸ ਅੰਤਰਜਾਮੀ ਪਰਮਾਤਮਾ ਦਾ ਸਰੂਪ ਹੈ। ਹਰੇਕ ਥਾਂ ਵਿਚ ਹੀ ਪਰਮਾਤਮਾ ਵੱਸ ਰਿਹਾ ਹੈ। ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਵੇਖੋ (ਹਰੇਕ ਥਾਂ ਉਹੀ ਦਿੱਸੇਗਾ। ਜਦੋਂ ਹਰੇਕ ਥਾਂ ਉਹੀ ਦਿੱਸੇ ਪਏ, ਤਾਂ) ਕਿਸੇ ਨੂੰ ਭੈੜਾ ਆਖਿਆ ਨਹੀਂ ਜਾ ਸਕਦਾ।੬।
The all knowing creator is omni-present. One needs to stay focused on understanding and not malign others.[/FONT]
ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥
बुरा भला तिचरु आखदा जिचरु है दुहु माहि ॥ गुरमुखि एको बुझिआ एकसु माहि समाइ ॥७॥
Burā bẖalā ṯicẖar ākẖ▫ḏā jicẖar hai ḏuhu māhi. Gurmukẖ eko bujẖi▫ā ekas māhi samā▫e. ||7||
He calls others bad and good, as long as he is in duality. The Gurmukh understands the One and Only Lord; He is absorbed in the One Lord. ||7||
ਤਿਚਰੁ = ਉਤਨਾ ਚਿਰ। ਦੁਹੁ ਮਾਹਿ = ਮੇਰ-ਤੇਰ ਵਿਚ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ।੭।
ਹੇ ਭਾਈ! ਮਨੁੱਖ ਉਤਨਾ ਚਿਰ ਹੀ ਕਿਸੇ ਹੋਰ ਨੂੰ ਚੰਗਾ ਜਾਂ ਮੰਦਾ ਆਖਦਾ ਹੈ ਜਿਤਨਾ ਚਿਰ ਉਹ ਆਪ ਮੇਰ-ਤੇਰ ਵਿਚ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਉਹ (ਹਰ ਥਾਂ) ਇਕ ਪ੍ਰਭੂ ਨੂੰ ਹੀ (ਵੱਸਦਾ) ਸਮਝਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ।੭।
One calls others good or bad when one treats each differently. One who lives with creator’s understanding, only sees one everywhere and everyone as part of one.[/FONT]
ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥ ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥
सेवा सा प्रभ भावसी जो प्रभु पाए थाइ ॥ जन नानक हरि आराधिआ गुर चरणी चितु लाइ ॥८॥२॥४॥९॥
Sevā sā parabẖ bẖāvsī jo parabẖ pā▫e thā▫e. Jan Nānak har ārāḏẖi▫ā gur cẖarṇī cẖiṯ lā▫e. ||8||2||4||9||
That is selfless service, which pleases God, and which is approved by God. Servant Nanak worships the Lord in adoration; he focuses his consciousness on the Guru's Feet. ||8||2||4||9||
ਪ੍ਰਭ ਭਾਵਸੀ = (ਜੇਹੜੀ) ਪ੍ਰਭੂ ਨੂੰ ਚੰਗੀ ਲੱਗੇ। ਪਾਏ ਥਾਇ = ਕਬੂਲ ਕਰਦਾ ਹੈ। ਚਰਣੀ = ਚਰਨਾਂ ਵਿਚ।੮।
ਹੇ ਭਾਈ! ਉਹੀ ਸੇਵਾ-ਭਗਤੀ ਪ੍ਰਭੂ ਨੂੰ ਪਸੰਦ ਆਉਂਦੀ ਹੈ, ਜੇਹੜੀ ਪ੍ਰਭੂ ਕਬੂਲ ਕਰਦਾ ਹੈ। ਹੇ ਦਾਸ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਪਰਮਾਤਮਾ ਦਾ ਆਰਾਧਨ ਕਰਦੇ ਹਨ।੮।੨।੪।੯।
The creator likes the understanding that it accepts. The one’s in consonance with the creator stay at such’s feet and reflect.[/FONT]
I will add my understanding in English as I see it (added in red) based on Professor Sahib Singh ji's, Dr. Sant Singh Khalsa ji's and reading Gurbani myself.
Thank you.
Sat Sri Akal.
Attachments
Last edited by a moderator: