• Welcome to all New Sikh Philosophy Network Forums!
    Explore Sikh Sikhi Sikhism...
    Sign up Log in

Aasaa Di Vaar Seventh Pauri: Ha▫o Vicẖ ā▫i▫ā Ha▫o Vicẖ Ga▫i▫ā./ ਹਉ ਵਿਚਿ ਆਇਆ ਹਉ ਵਿਚਿ ਗ&#2567

Ambarsaria

ੴ / Ik▫oaʼnkār
Writer
SPNer
Dec 21, 2010
3,384
5,690
This is the seventh post in a series for us to review and share each of our own understanding of the gurbani of Aasaa di Vaar in Sri Guru Granth Sahib Ji.

ਸਲੋਕ ਮਃ
Salok mėhlā 1.
ਸਲੋਕ ਪਹਿਲੀ ਪਾਤਸ਼ਾਹੀ।
ਹਉ ਵਿਚਿ ਆਇਆ ਹਉ ਵਿਚਿ ਗਇਆ ਹਉ ਵਿਚਿ ਜੰਮਿਆ ਹਉ ਵਿਚਿ ਮੁਆ
Ha▫o vicẖ ā▫i▫ā ha▫o vicẖ ga▫i▫ā. Ha▫o vicẖ jammi▫ā ha▫o vicẖ mu▫ā.
(ਜਦਤਾਈਂ ਜੀਵ) 'ਹਉ' ਵਿਚ (ਹੈ, ਭਾਵ, ਰੱਬ ਨਾਲੋਂ ਤੇ ਰੱਬ ਦੀ ਕੁਦਰਤ ਨਾਲੋਂ ਆਪਣੀ ਅੱਡਰੀਹਸਤੀ ਬਣਾਈ ਬੈਠਾ ਹੈ, ਤਦ ਤਾਈਂ ਕਦੇ) ਜਗਤ ਵਿਚ ਆਉਂਦਾ ਹੈ (ਕਦੇ) ਜਗਤ ਤੋਂ ਚਲਾਜਾਂਦਾ ਹੈ,
ਕਦੇ ਜੰਮਦਾ ਹੈ, ਕਦੇ ਮਰਦਾ ਹੈ।
In meism came, in meism went. In meism born, in meism died.

ਹਉ ਵਿਚਿ ਦਿਤਾ ਹਉ ਵਿਚਿ ਲਇਆ ਹਉ ਵਿਚਿ ਖਟਿਆ ਹਉ ਵਿਚਿ ਗਇਆ
Ha▫o vicẖ ḏiṯā ha▫o vicẖ la▫i▫ā. Ha▫o vicẖ kẖati▫ā ha▫o vicẖ ga▫i▫ā.
ਜੀਵ ਇਸ ਅੱਡਰੀ ਹੋਂਦ ਦੀ ਹੱਦਬੰਦੀ ਵਿਚ ਹੀ ਰਹਿ ਕੇ ਕਦੇ (ਕਿਸੇ ਲੋੜਵੰਦੇ ਨੂੰ) ਦੇਂਦਾ ਹੈ, ਕਦੇ (ਆਪਣੀ ਲੋੜ ਨੂੰ ਪੂਰੀ ਕਰਨ ਲਈ ਕਿਸੇ ਪਾਸੋਂ) ਲੈਂਦਾ ਹੈ। ਇਸੇ 'ਮੈਂ, ਮੈਂ' ਦੇ ਖ਼ਿਆਲ ਵਿਚ (ਕਿ ਇਹ ਕੰਮ 'ਮੈਂ' ਕਰਦਾ ਹਾਂ, 'ਮੈਂ' ਕਰਦਾ ਹਾਂ) ਕਦੇ ਖੱਟਦਾ ਕਦੇ ਗਵਾਉਂਦਾ ਹੈ।
In meism gave, in meism took. In meism earned, in meism wasted.

ਹਉ ਵਿਚਿ ਸਚਿਆਰੁ ਕੂੜਿਆਰੁ ਹਉ ਵਿਚਿ ਪਾਪ ਪੁੰਨ ਵੀਚਾਰੁ
Ha▫o vicẖ sacẖiār kūṛi▫ār. Ha▫o vicẖ pāp punn vīcẖār.
ਜਿਤਨਾ ਚਿਰ ਜੀਵ ਮੇਰ-ਤੇਰ ਵਾਲੀ ਹੱਦਬੰਦੀ ਵਿਚ ਹੈ, (ਲੋਕਾਂ ਦੀਆਂ ਨਜ਼ਰਾਂ ਵਿਚ) ਕਦੇ ਸੱਚਾ ਹੈ, ਕਦੇ ਝੂਠਾ ਹੈ। ਜਦਤਾਈਂ ਆਪਣੇ ਕਾਦਰ ਨਾਲੋਂ ਵੱਖਰੀ ਹੋਂਦ ਦੇ ਭਰਮ ਵਿਚ ਹੈ, ਤਦ ਤਾਈਂ ਆਪਣੇ ਕੀਤੇ ਪਾਪਾਂਤੇ ਪੁੰਨਾਂ ਦੀ ਗਿਣਤੀ ਗਿਣਦਾ ਰਹਿੰਦਾ ਹੈ (ਭਾਵ, ਇਹ ਸੋਚਦਾ ਹੈ ਕਿ 'ਮੈ' ਇਹ ਭਲੇ ਕੰਮਕੀਤੇ ਹਨ, 'ਮੈ' ਇਹ ਮਾੜੇ ਕੰਮ ਕੀਤੇ ਹਨ),
In meism acting true and of false. In meism the counting of actions evil and virtuous.

ਹਉ ਵਿਚਿ ਨਰਕਿ ਸੁਰਗਿ ਅਵਤਾਰੁ ਹਉ ਵਿਚਿ ਹਸੈ ਹਉ ਵਿਚਿ ਰੋਵੈ
Ha▫o vicẖ narak surag avṯār. Ha▫o vicẖ hasai ha▫o vicẖ rovai.
ਤੇ ਇਸੇ ਵਖੇਵੇਂ ਵਿਚ ਰਹਿਣ ਕਰਕੇ (ਭਾਵ, ਰੱਬ ਵਿਚ ਆਪਣਾ ਆਪ ਇਕ-ਰੂਪ ਨਾ ਕਰਨ ਕਰਕੇ) ਕਦੇ ਨਰਕ ਵਿਚ ਪੈਂਦਾ ਹੈ ਕਦੇ ਸੁਰਗ ਵਿਚ। ਜਦਤਾਈਂ ਆਪਣੇ ਕਰਤਾਰ ਨਾਲੋਂ ਵੱਖਰੀ ਹੋਂਦ ਵਿਚ ਜੀਵ ਬੱਝਾ ਪਿਆ ਹੈ, ਤਦ ਤਕ ਕਦੇ ਹੱਸਦਾਹੈ ਕਦੇ ਰੋਂਦਾ ਹੈ (ਭਾਵ, ਆਪਣੇ ਆਪ ਨੂੰ ਕਦੇ ਸੁਖੀ ਸਮਝਦਾ ਹੈ ਕਦੇ ਦੁੱਖੀ।)
In meism as in hell or entering heaven. In meism laughing, in meism crying.

ਹਉ ਵਿਚਿ ਭਰੀਐ ਹਉ ਵਿਚਿ ਧੋਵੈ ਹਉ ਵਿਚਿ ਜਾਤੀ ਜਿਨਸੀ ਖੋਵੈ
Ha▫o vicẖ bẖarī▫ai ha▫o vicẖ ḏẖovai. Ha▫o vicẖ jāṯī jinsī kẖovai.
ਰੱਬਨਾਲੋਂ ਆਪਣੀ ਹਸਤੀ ਵੱਖਰੀ ਰੱਖਣ ਕਰ ਕੇ ਕਦੇ ਉਸ ਦਾ ਮਨ ਪਾਪਾਂ ਦੀ ਮੈਲ ਵਿਚ ਲਿਬੜਜਾਂਦਾ ਹੈ, ਕਦੇ ਉਹ (ਆਪਣੇ ਹੀ ਉੱਦਮ ਦੇ ਆਸਰੇ) ਉਸ ਮੈਲ ਨੂੰ ਧੋਂਦਾ ਹੈ। ਇਸ ਵਖਰੀ ਹੋਂਦ ਵਿਚ ਗ੍ਰਸਿਆ ਹੋਇਆ ਜੀਵ ਕਦੇ ਜ਼ਾਤਪਾਤ ਦੇ ਖ਼ਿਆਲ ਵਿਚ ਪੈ ਕੇ (ਭਾਵ ਇਹ ਖ਼ਿਆਲ ਕਰ ਕੇ ਕਿ ਮੈਂ ਉੱਚੀ ਜਾਤੀ ਦਾ ਹਾਂ ਆਪਣਾ ਆਪ) ਗਵਾ ਲੈਂਦਾ ਹੈ।
In meism dirtied in bad actions, in meism washing so. In meism loses the clan and origin links.

ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ਮੋਖ ਮੁਕਤਿ ਕੀ ਸਾਰ ਜਾਣਾ
Ha▫o vicẖ mūrakẖ ha▫o vicẖ si▫āṇā. Mokẖ mukaṯ kī sār na jāṇā.
ਜਿਤਨਾ ਚਿਰ ਜੀਵ ਆਪਣੀ ਵੱਖਰੀ ਹੋਂਦ ਦੀ ਚਾਰ-ਦੀਵਾਰੀ ਦੇ ਅੰਦਰ ਹੈ, ਇਹ (ਲੋਕਾਂ ਦੀ ਨਜ਼ਰ ਵਿਚ) ਕਦੇ ਮੂਰਖ (ਗਿਣਿਆ ਜਾਂਦਾ) ਹੈ ਕਦੇ ਸਿਆਣਾ। (ਪਰਭਾਵੇਂ ਇਹ ਮੂਰਖ ਸਮਝਿਆ ਜਾਏ ਤੇ ਭਾਵੇਂ ਸਿਆਣਾ, ਜਦ ਤਕ ਇਸ ਹੱਦ-ਬੰਦੀ ਦੇ ਵਿਚ ਬੱਝਾਹੋਇਆ ਹੈ, ਇਸ ਹੱਦਬੰਦੀ ਤੋਂ ਬਾਹਰ ਹੋਣ ਦੀ, ਭਾਵ) ਮੋਖ ਮੁਕਤੀ ਦੀ ਸਮਝ ਇਸ ਨੂੰ ਨਹੀਂ ਆਸਕਦੀ।
In meism a fool in meism smart. Not understanding of liberation and salvation.

ਹਉ ਵਿਚਿ ਮਾਇਆ ਹਉ ਵਿਚਿ ਛਾਇਆ ਹਉਮੈ ਕਰਿ ਕਰਿ ਜੰਤ ਉਪਾਇਆ
Ha▫o vicẖ mā▫i▫ā ha▫o vicẖ cẖẖā▫i▫ā. Ha▫umai kar kar janṯ upā▫i▫ā.
ਜਦ ਤਾਈਂ ਰੱਬ ਤੋਂ ਵਿਛੋੜੇ ਦੀ ਹਾਲਤ ਵਿਚ ਹੈ, ਤਦ ਤਾਈਂ ਜੀਵ 'ਮਾਇਆ ਮਾਇਆ' (ਕੂਕਦਾ ਫਿਰਦਾ ਹੈ), ਤਦ ਤਾਈਂ ਇਸ ਉਤੇ ਮਾਇਆ ਦਾ ਪਰਭਾਵ ਪਿਆ ਹੋਇਆ ਹੈ; ਰੱਬ ਤੋਂ ਵਿਛੜਿਆ ਰਹਿ ਕੇ ਜੀਵ ਮੁੜ ਮੁੜ ਪੈਦਾ ਹੁੰਦਾ ਹੈ।
In meism possessions in meism under the shadow. Ego embedded the living ever created.

ਹਉਮੈ ਬੂਝੈ ਤਾ ਦਰੁ ਸੂਝੈ ਗਿਆਨ ਵਿਹੂਣਾ ਕਥਿ ਕਥਿ ਲੂਝੈ
Ha▫umai būjẖai ṯā ḏar sūjẖai. Gi▫ān vihūṇā kath kath lūjẖai.
ਜਦੋਂਰੱਬ ਤੋਂ ਵਿਛੋੜੇ ਵਾਲੀ ਹਾਲਤ ਨੂੰ ਸਮਝ ਲੈਂਦਾ ਹੈ, ਭਾਵ, ਜਦੋਂ ਇਸ ਨੂੰ ਸੂਝ ਪੈਂਦੀਹੈ ਕਿ ਮੈਂ ਆਪਣੀ ਵਖੇਵੇਂ ਵਾਲੀ ਹੱਦਬੰਦੀ ਵਿਚ ਕੈਦ ਹਾਂ, (ਰੱਬ ਨਾਲੋਂ ਟੁਟਿਆ ਪਿਆਹਾਂ) ਤਦੋਂ ਇਸ ਨੂੰ ਰੱਬ ਦਾ ਦਰਵਾਜ਼ਾ ਲੱਭ ਪੈਂਦਾ ਹੈ, (ਨਹੀਂਤਾਂ) ਜਦ ਤਕ ਇਸ ਗਿਆਨ ਤੋਂ ਸੱਖਣਾ ਹੈ, ਤਦ ਤਾਈਂ (ਜ਼ਬਾਨੀ) ਗਿਆਨ ਦੀਆਂ ਗੱਲਾਂ ਆਖ ਆਖਕੇ (ਆਪਣੇ ਆਪ ਨੂੰ ਗਿਆਨਵਾਨ ਜਾਣ ਕੇ ਸਗੋਂ ਆਪਣਾ ਅੰਦਰ) ਲੂੰਹਦਾ ਹੈ।
Understand ego then so find the door. Absence wisdom, speaking and speaking frustrated.

ਨਾਨਕ ਹੁਕਮੀ ਲਿਖੀਐ ਲੇਖੁ ਜੇਹਾ ਵੇਖਹਿ ਤੇਹਾ ਵੇਖੁ ੧॥
Nānak hukmī likī▫ai lekẖ. Jehā vekẖėh ṯehā vekẖ. ||1||
ਹੇ ਨਾਨਕ! ਇਹ ਲੇਖ (ਭੀ) ਰੱਬ ਦੇ ਹੁਕਮ ਵਿਚ ਹੀ ਲਿਖਿਆ ਜਾਂਦਾ ਹੈ। ਜੀਵਜਿਵੇਂ ਜਿਵੇਂ ਵੇਖਦੇ ਹਨ, ਤਿਹੋ ਜਿਹਾ ਉਹਨਾਂ ਦਾ ਸਰੂਪ ਬਣ ਜਾਂਦਾ ਹੈ (ਭਾਵ, ਜਿਸ ਜਿਸਨੀਯਤ ਨਾਲ ਦੂਜੇ ਮਨੁੱਖਾਂ ਨਾਲ ਵਰਤਦੇ ਹਨ, ਉਸੇ ਤਰ੍ਹਾਂ ਦੇ ਅੰਦਰ ਸੰਸਕਾਰ ਇਕੱਠੇ ਹੋਕੇ ਉਹੋ ਜਿਹਾ ਉਨ੍ਹਾਂ ਦਾ ਆਪਣਾ ਵੱਖਰਾ ਮਾਨਸਕ-ਸਰੂਪ ਬਣ ਜਾਂਦਾ ਹੈ, ਉਹੋ ਜਿਹੀ ਉਹਨਾਂਦੀ ਵਖਰੀ ਹਸਤੀ ਬਣ ਜਾਂਦੀ ਹੈ; ਉਹੋ ਜਿਹੀ ਉਹਨਾਂ ਦੀ 'ਹਉ' ਬਣ ਜਾਂਦੀ ਹੈ। ਹਰੇਕ ਜੀਵਦੀ ਇਹ ਵਖੋ ਵਖਰੀ ਹਸਤੀ, ਵਖੋ ਵਖਰੀ 'ਹਉ' ਰੱਬ ਦੇ ਹੁਕਮ ਦੇ ਅਨੁਸਾਰ ਹੀ ਬਣਦੀ ਹੈ, ਰੱਬਦਾ ਇਕ ਅਜਿਹਾ ਨਿਯਮ ਬੱਝਾ ਹੋਇਆ ਹੈ ਕਿ ਹਰੇਕ ਮਨੁੱਖ ਦੇ ਆਪਣੇ ਕੀਤੇ ਕਰਮਾਂ ਦੇਸੰਸਕਾਰ ਅਨੁਸਾਰ, ਉਸ ਦੇ ਆਲੇ ਦੁਆਲੇ ਆਪਣੇ ਹੀ ਇਹਨਾਂ ਸੰਸਕਾਰਾਂ ਦਾ ਜਾਲ ਤਣਿਆ ਜਾ ਕੇ, ਉਸ ਰੱਬੀ ਨਿਯਮ ਅਨੁਸਾਰ ਮਨੁੱਖ ਦੀ ਆਪਣੀ ਇਕ ਵਖਰੀ ਸੁਆਰਥੀ ਹਸਤੀ ਬਣ ਜਾਂਦੀ ਹੈ) ॥੧॥
Nanak of dictum destiny is delineated. As one sees the creator, so such sees one.

ਮਹਲਾ
Mėhlā 2.
ਦੂਜੀ ਪਾਤਸ਼ਾਹੀ।

ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ
Ha▫umai ehā jāṯ hai ha▫umai karam kamāhi. Ha▫umai e▫ī banḏẖnā fir fir jonī pāhi.
'ਹਉਮੈ' ਦਾ ਸੁਭਾਉ ਇਹੀ ਹੈ (ਭਾਵ, ਜੇ ਰੱਬ ਨਾਲੋਂ ਵਖਰੀ ਅਪਣੱਤ ਬਣੀ ਰਹੇ ਤਾਂ ਉਸ ਦਾ ਸਿੱਟਾਇਹੀ ਨਿਲਕਦਾ ਹੈ ਕਿ ਜੀਵ) ਉਹੀ ਕੰਮ ਕਰਦੇ ਹਨ, ਜਿਨ੍ਹਾਂ ਨਾਲ ਇਹ ਵਖਰੀ ਹੋਂਦ ਟਿਕੀਰਹੇ। ਇਸਵਖਰੀ ਹੋਂਦ ਦੇ ਬੰਧਨ ਭੀ ਇਹੀ ਹਨ (ਭਾਵ, ਵਖਰੀ ਹੋਂਦ ਦੇ ਆਸਰੇ ਕੀਤੇ ਹੋਏ ਕੰਮਾਂ ਦੇਸੰਸਕਾਰ ਰੂਪ ਜ਼ੰਜੀਰ ਭੀ ਇਹੀ ਹਨ, ਜਿਨ੍ਹਾਂ ਦੇ ਅੰਦਰ ਘੇਰੇ ਹੋਏ ਜੀਵ) ਮੁੜ ਮੁੜ ਜੂਨਾਂਵਿਚ ਪੈਂਦੇ ਹਨ।
Such is the nature of ego, such actions carried out in ego. Ego such a bondage, ever in life form again and again.

ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ
Ha▫umai kithhu ūpjai kiṯ sanjam ih jā▫e. Ha▫umai eho hukam hai pa▫i▫ai kiraṯ firāhi.
(ਸੁਤੇ ਹੀ ਮਨ ਵਿਚ ਪ੍ਰਸ਼ਨ ਉਠਦਾ ਹੈ ਕਿ ਜੀਵ ਦਾ) ਇਹ ਅੱਡਰੀ ਹਸਤੀ ਵਾਲਾ ਭਰਮ ਕਿੱਥੋਂ ਪੈਦਾ ਹੁੰਦਾ ਹੈ ਅਤੇ ਕਿਸ ਤਰੀਕੇ ਨਾਲ ਇਹ ਦੂਰ ਹੋ ਸਕਦਾ ਹੈ। (ਇਸਦਾ ਉੱਤਰ ਇਹ ਹੈ ਕਿ) ਇਹ ਵਖਰੀ ਸ਼ਖ਼ਸੀਅਤ-ਬਣਾਨ ਵਾਲਾ ਰੱਬ ਦਾ ਹੁਕਮ ਹੈ ਅਤੇ ਜੀਵ ਪਿਛਲੇਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਅਨੁਸਾਰ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਲ ਦੌੜਦੇਹਨ (ਭਾਵ, ਪਹਿਲੀ ਹੀ ਸ਼ਖ਼ਸੀਅਤ ਨੂੰ ਕਾਇਮ ਰੱਖਣ ਵਾਲੇ ਕੰਮ ਕਰਨਾ ਲੋਚਦੇ ਹਨ)।
Where does ego originate, what methods to eradicate it? Such is dictum and so possessed wandering so doing.

ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ
Ha▫umai ḏīragẖ rog hai ḏārū bẖī is māhi. Kirpā kare je āpṇī ṯā gur kā sabaḏ kamāhi.
ਇਹ ਹਉਮੈ ਇਕ ਲੰਮਾ ਰੋਗ ਹੈ, ਪਰ ਇਹ ਲਾ-ਇਲਾਜ ਨਹੀਂ ਹੈ। ਜੇ ਪ੍ਰਭੂ ਆਪਣੀ ਮਿਹਰ ਕਰੇ, ਤਾਂ ਜੀਵ ਗੁਰੂ ਦਾ ਸ਼ਬਦ ਕਮਾਂਦੇ ਹਨ।
Ego is chronic disease, the medicine is also within it. If such so blesses, then the wisdom of the creator earned.

ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ੨॥
Nānak kahai suṇhu janhu iṯ sanjam ḏukẖ jāhi. ||2||
ਨਾਨਕ ਆਖਦਾ ਹੈ, ਹੇ ਲੋਕੋ! ਇਸ ਤਰੀਕੇ ਨਾਲ (ਹਉਮੈ ਰੂਪੀ ਦੀਰਘ ਰੋਗ ਤੋਂ ਪੈਦਾ ਹੋਏ ਹੋਏ) ਦੁੱਖ ਦੂਰ ਹੋ ਜਾਂਦੇ ਹਨ ॥੨॥
Nanak says, people listen as in this method the ailments are removed.

ਪਉੜੀ
Pa▫oṛī.
ਪਉੜੀ।
ਸੇਵ ਕੀਤੀ .ਸੰਤੋਖੀਈ ਜਿਨ੍ਹ੍ਹੀ ਸਚੋ ਸਚੁ ਧਿਆਇਆ ਓਨ੍ਹ੍ਹੀ ਮੰਦੈ ਪੈਰੁ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ
Sev kīṯī sanṯokẖī▫īʼn jinĥī sacẖo sacẖ ḏẖi▫ā▫i▫ā. Onĥī manḏai pair na rakẖi▫o kar sukariṯ ḏẖaram kamā▫i▫ā.
ਜਿਹੜੇ ਸੰਤੋਖੀ ਮਨੁੱਖ ਸਦਾ ਇਕ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, (ਪ੍ਰਭੂ ਦੀ) ਸੇਵਾ ਉਹੀ ਕਰਦੇ ਹਨ। ਉਹ ਕਦੇ ਮੰਦੇ ਕੰਮ ਦੇ ਨੇੜੇ ਨਹੀਂ ਜਾਂਦੇ, ਭਲਾ ਕੰਮ ਕਰਦੇ ਹਨ ਅਤੇ ਧਰਮ-ਅਨੁਸਾਰ ਆਪਣਾ ਜੀਵਨ ਨਿਬਾਹੁੰਦੇ ਹਨ।
Such contented as did service, so pure truth contemplated. Such don’t step into bad actions, doing good deeds lived in consonance.

ਓਨ੍ਹ੍ਹੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ
Onĥī ḏunī▫ā ṯoṛe banḏẖnā ann pāṇī thoṛā kẖā▫i▫ā. Ŧūʼn bakẖsīsī aglā niṯ ḏevėh cẖaṛėh savā▫i▫ā.
ਦੁਨੀਆਦੇ ਧੰਧਿਆਂ ਵਿਚ ਖਚਤ ਕਰਨ ਵਾਲੇ ਮਾਇਆ ਦੇ ਮੋਹ ਰੂਪ ਜ਼ੰਜੀਰ ਉਹਨਾਂ ਤੋੜ ਦਿੱਤੇ ਹਨ, ਥੋੜਾ ਖਾਂਦੇ ਹਨ, ਅਤੇ ਥੋੜਾ ਹੀ ਪੀਂਦੇ ਹਨ (ਭਾਵ, ਖਾਣ ਪੀਣ ਚਸਕੇ ਦੀ ਖ਼ਾਤਰ ਨਹੀਂ, ਸਰੀਰਕ ਨਿਰਬਾਹ ਵਾਸਤੇ ਹੈ)। 'ਹੇ ਪ੍ਰਭੂ! ਤੂੰ ਬੜੀਆਂ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਸਦਾ ਜੀਵਾਂ ਨੂੰ ਦਾਤਾਂ ਬਖ਼ਸ਼ਦਾ ਹੈਂ,'
Such unshackled from worldly constraints, took food and water in measure. You great so blessing, everyday ever increasing giver.

ਵਡਿਆਈ ਵਡਾ ਪਾਇਆ ੭॥
vadi▫ā▫ī vadā pā▫i▫ā. ||7||
ਇਸ ਤਰ੍ਹਾਂ ਦੀ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਉਹ ਸੰਤੋਖੀ ਮਨੁੱਖ ਪ੍ਰਭੂ ਨੂੰ ਪ੍ਰਾਪਤ ਕਰ ਲੈਂਦੇ ਹਨ ॥੭॥
In such praise the great one gotten

ESSENCE: Guru Nanak Dev ji and Guru Angad Dev ji in this collection refer to trappings of meism (ਹਉ) and ego (ਹਉਮੈ)respectively.

Guru Nanak Dev ji state observe how the life begins and ends; being born and dying; the worldly affairs of earning, giving, taking; the good and the bad so driven too. Guru ji guide that one needs to understand the essence of meism to find a solution and live in understanding thereof.

Guru Angad Dev ji continue by addressing ego. He calls it a chronic disease. He suggests the answer to the ailment is in understanding the ailment itself. So answer lies within the understanding of ego and then one living accordingly perishing ego.

In the pauri the essence is elaborated. The contemplation and acquisition of truth, modest consumption, the creator’s blessing so shower on in this state and in such recognition and praise more is understood.
I stand corrected and all errors are mine.

Any thoughts and what you think.

Sat Sri Akal.

Note:
For a musical rendition of this collection you may wish to listen along starting around from 20 minutes 15 seconds to 22 minutes 06 seconds,

http://www.youtube.com/watch?feature=player_detailpage&v=J3-BUgp-buA#t=1032s

The above is based on the following,

ASA DI VAAR (WAR VAR) PATH (PAATH) VIDEO EARLY MORNING (NITNEM) SIKH GURBANI SHABAD LIVE KIRTAN FROM GOLDEN TEMPLE, LIVE KIRTAN FROM SHRI (SRI) DARBAR SAHIB AMRITSAR BY BHAI SURINDER SINGH JI JODHPURI
<!--[if gte mso 9]><xml> <w:LatentStyles DefLockedState="false" LatentStyleCount="156"> </w:LatentStyles> </xml><![endif]--><!--[if gte mso 10]> <style> /* Style Definitions */ table.MsoNormalTable {mso-style-name:"Table Normal"; mso-tstyle-rowband-size:0; mso-tstyle-colband-size:0; mso-style-noshow:yes; mso-style-parent:""; mso-padding-alt:0in 5.4pt 0in 5.4pt; mso-para-margin:0in; mso-para-margin-bottom:.0001pt; mso-pagination:widow-orphan; font-size:10.0pt; font-family:"Times New Roman"; mso-ansi-language:#0400; mso-fareast-language:#0400; mso-bidi-language:#0400;} </style> <![endif]-->
 

Kanwaljit.Singh

Writer
SPNer
Jan 29, 2011
1,502
2,173
Vancouver, Canada
Re: Aasaa di Vaar Seventh Pauri: Ha▫o vicẖ ā▫i▫ā ha▫o vicẖ ga▫i▫ā./ ਹਉ ਵਿਚਿ ਆਇਆ ਹਉ ਵਿਚਿ ਗ&#

I think this Shabad talks about relativity. How we understand all things with respect to ourselves. We know how bad it is for relationships. I guess it is equally bad for health mental living. Guru Sahib asks us to go for universal truths.
 

Ambarsaria

ੴ / Ik▫oaʼnkār
Writer
SPNer
Dec 21, 2010
3,384
5,690
Re: Aasaa di Vaar Seventh Pauri: Ha▫o vicẖ ā▫i▫ā ha▫o vicẖ ga▫i▫ā./ ਹਉ ਵਿਚਿ ਆਇਆ ਹਉ ਵਿਚਿ ਗ&a

Kanwaljit singh ji thanks for your comment. Please elaborate I would like to review and learn/correct.
I think this Shabad talks about relativity. How we understand all things with respect to ourselves. We know how bad it is for relationships. I guess it is equally bad for health mental living. Guru Sahib asks us to go for universal truths.
Sat Sri Akal.
 
📌 For all latest updates, follow the Official Sikh Philosophy Network Whatsapp Channel:

Latest Activity

Top