• Welcome to all New Sikh Philosophy Network Forums!
    Explore Sikh Sikhi Sikhism...
    Sign up Log in

Jeth

kiram

SPNer
Jan 26, 2008
278
338
Guru Arjan Dev Ji in Baaraah Maah in Raag Maanjh :

ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ਹਰਿ ਸਜਣ ਦਾਵਣਿ ਲਗਿਆ ਕਿਸੈ ਦੇਈ ਬੰਨਿ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥


Har jeṯẖ juṛanḏā loṛī▫ai jis agai sabẖ nivann. Har sajaṇ ḏāvaṇ lagi▫ā kisai na ḏe▫ī bann. Māṇak moṯī nām parabẖ un lagai nāhī sann. Rang sabẖe nārā▫iṇai jeṯe man bẖāvann. Jo har loṛe so kare so▫ī jī▫a karann. Jo parabẖ kīṯe āpṇe se▫ī kahī▫ahi ḏẖan. Āpaṇ lī▫ā je milai vicẖẖuṛ ki▫o rovann. Sāḏẖū sang parāpaṯe Nānak rang māṇan. Har jeṯẖ rangīlā ṯis ḏẖaṇī jis kai bẖāg mathann. ||4||


In the month of Jeth, man ought to unite with Him before whom all bow. None can keep him in bondage, who is attached to the skirt of God the Friend. The Lord's Name is like gems and pearls. Them none can burgle and steal. In the Primal Being are all the delights which fascinate the mind. What God desires, He does that. That very thing the creatures do. They whom the Lord has made His own are said to be praise worthy. By their own obtainment, If men could meet the Lord, why should they then weep in separation? Meeting God through the society of the saints, O Nanak! the pious persons enjoy celestial bliss. In Jeth, the playful Lord Master meets Him, on whose forehead good fortune is recorded.


ਜੇਠਿ = ਜੇਠ ਵਿਚ। ਹਰਿ ਜੁੜੰਦਾ ਲੋੜੀਐ = ਪ੍ਰਭੂ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਸਭਿ = ਸਾਰੇ ਜੀਵ। ਨਿਵੰਨਿ = ਨਿਊਂਦੇ ਹਨ। ਸਜਣ ਦਾਵਣਿ = ਸੱਜਣ ਦੇ ਦਾਮਨ ਵਿਚ, ਪੱਲੇ ਵਿਚ। ਕਿਸੈ...ਬੰਨਿ = ਕਿਸੇ ਨੂੰ ਬੰਨ੍ਹਣ ਨਹੀਂ ਦੇਂਦਾ, ਕਿਸੇ ਜਮ ਆਦਿਕ ਨੂੰ ਆਗਿਆ ਨਹੀਂ ਦੇਂਦਾ ਕਿ ਉਸ ਜੀਵ ਨੂੰ ਬੰਨ੍ਹ ਕੇ ਅੱਗੇ ਲਾ ਲਏ। ਰੰਗ ਜੇਤੇ = ਜਿਤਨੇ ਭੀ ਰੰਗ ਹਨ। ਨਾਰਾਇਣੈ = ਪਰਮਾਤਮਾ ਦੇ। ਭਾਵੰਨਿ = ਪਿਆਰੇ ਲੱਗਦੇ ਹਨ। ਕਰੰਨਿ = ਕਰਦੇ ਹਨ। ਪ੍ਰਭਿ = ਪ੍ਰਭੂ ਨੇ। ਕਹੀਅਹਿ = ਕਹੇ ਜਾਂਦੇ ਹਨ। ਵਿੱਛੁੜਿ = ਪ੍ਰਭੂ ਤੋਂ ਵਿਛੁੜ ਕੇ। ਸਾਧੂ ਸੰਗੁ = ਗੁਰੂ ਦਾ ਸਾਥ। ਤਿਸੁ = ਉਸ (ਮਨੁੱਖ) ਨੂੰ। ਜਿਸ ਕੈ ਮਥੰਨਿ = ਜਿਸ ਦੇ ਮੱਥੇ ਉੱਤੇ।

ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ)। (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ। ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।੪।

Ang. 134


http://sikhroots.com/zina/Keertani ...h Zakhmi/Har Jeth Juranda Lori-eh.mp3?l=8&m=1
 
📌 For all latest updates, follow the Official Sikh Philosophy Network Whatsapp Channel:
Top