Guru Arjan Dev Ji in Raag Tilang :
ਤਿਲੰਗ ਮਹਲਾ ੫ ਘਰੁ ੩ ॥ਮਿਹਰਵਾਨੁ ਸਾਹਿਬੁ ਮਿਹਰਵਾਨੁ ॥ਸਾਹਿਬੁ ਮੇਰਾ ਮਿਹਰਵਾਨੁ ॥ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥
Ŧilang mėhlā 5 gẖar 3.Miharvān sāhib miharvān.Sāhib merā miharvān.Jī▫a sagal ka▫o ḏe▫e ḏān. Rahā▫o.
Tilang 5th Guru.Merciful, merciful is the Lord, Merciful is my Master.My Master is Merciful.He blessed ail the beings with His bounties. Pause.
ਮਿਹਰਵਾਨੁ = ਦਇਆਲ। ਸਾਹਿਬੁ = ਮਾਲਕ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਦੇਇ = ਦੇਂਦਾ ਹੈ।ਰਹਾਉ।
ਹੇ ਭਾਈ! ਮੇਰਾ ਮਾਲਕ-ਪ੍ਰਭੂ ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ। ਉਹ ਸਾਰੇ ਜੀਵਾਂ ਨੂੰ (ਸਭ ਪਦਾਰਥਾਂ ਦਾ) ਦਾਨ ਦੇਂਦਾ ਹੈ।ਰਹਾਉ।
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥
Ŧū kāhe dolėh parāṇī▫ā ṯuḏẖ rākẖaigā sirjaṇhār.Jin paiḏā▫is ṯū kī▫ā so▫ī ḏe▫e āḏẖār. ||1||
Why waverest thou, O mortal, The Creator Himself shall protect Thee.He, who gave thee birth, will also provide thee with sustenance.
ਡੋਲਹਿ = ਤੂੰ ਘਬਰਾਂਦਾ ਹੈਂ। ਪ੍ਰਾਣੀਆ = ਹੇ ਪ੍ਰਾਣੀ! ਤੁਧੁ = ਤੈਨੂੰ। ਸਿਰਜਣਹਾਰੁ = ਪੈਦਾ ਕਰਨ ਵਾਲਾ ਪ੍ਰਭੂ। ਜਿਨਿ = ਜਿਸ (ਪਰਮਾਤਮਾ) ਨੇ। ਤੂ = ਤੈਨੂੰ। ਆਧਾਰੁ = ਆਸਰਾ।੧।
ਹੇ ਭਾਈ! ਤੂੰ ਕਿਉਂ ਘਬਰਾਂਦਾ ਹੈਂ? ਪੈਦਾ ਕਰਨ ਵਾਲਾ ਪ੍ਰਭੂ ਤੇਰੀ (ਜ਼ਰੂਰ) ਰੱਖਿਆ ਕਰੇਗਾ। ਜਿਸ (ਪ੍ਰਭੂ) ਨੇ ਤੈਨੂੰ ਪੈਦਾ ਕੀਤਾ ਹੈ, ਉਹੀ (ਸਾਰੀ ਸ੍ਰਿਸ਼ਟੀ ਨੂੰ) ਆਸਰਾ (ਭੀ) ਦੇਂਦਾ ਹੈ।੧।
ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥
Jin upā▫ī meḏnī so▫ī karḏā sār.Gẖat gẖat mālak ḏilā kā sacẖā parvarḏagār. ||2||
He, who has created the world, takes care of it.The True Cherisher is the Lord of all hearts and minds.
ਮੇਦਨੀ = ਧਰਤੀ। ਸਾਰ = ਸੰਭਾਲ। ਘਟਿ ਘਟਿ = ਹਰੇਕ ਸਰੀਰ ਵਿਚ। ਪਰਵਦਗਾਰੁ = ਪਾਲਣ ਵਾਲਾ।੨।
ਹੇ ਭਾਈ! ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ (ਇਸ ਦੀ) ਸੰਭਾਲ ਕਰਦਾ ਹੈ। ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ, ਸਭ ਦੀ ਪਾਲਣਾ ਕਰਨ ਵਾਲਾ ਹੈ।੨।
ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥
Kuḏraṯ kīm na jāṇī▫ai vadā veparvāhu.Kar banḏe ṯū banḏagī jicẖar gẖat mėh sāhu. ||3||
His Omnipotence and worth cannot be known. He is the great and care-free Lord.O man, meditate thou on the Lord, till there is breath in thy body.
ਕੀਮ = ਕੀਮਤਿ, ਮੁੱਲ। ਵੇਪਰਵਾਹੁ = ਬੇ ਮੁਥਾਜ। ਘਟ ਮਹਿ = ਸਰੀਰ ਵਿਚ। ਸਾਹੁ = ਸੁਆਸ।੩।
ਹੇ ਭਾਈ! ਉਸ ਮਾਲਕ ਦੀ ਕੁਦਰਤਿ ਦਾ ਮੁੱਲ ਨਹੀਂ ਸਮਝਿਆ ਜਾ ਸਕਦਾ, ਉਹ ਸਭ ਤੋਂ ਵੱਡਾ ਹੈ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ। ਹੇ ਬੰਦੇ! ਜਿਤਨਾ ਚਿਰ ਤੇਰੇ ਸਰੀਰ ਵਿਚ ਸੁਆਸ ਚੱਲਦਾ ਹੈ ਉਤਨਾ ਚਿਰ ਉਸ ਮਾਲਕ ਦੀ ਬੰਦਗੀ ਕਰਦਾ ਰਹੁ।੩।
ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥
Ŧū samrath akath agocẖar jī▫o pind ṯerī rās.Raham ṯerī sukẖ pā▫i▫ā saḏā Nānak kī arḏās. ||4||3||
O Lord, Thou art Omnipotent, Ineffable and Inapprehensible and my soul and body are Thy capital.In Thy mercy I attain peace, O Lord. Nanak ever makes supplication before Thee.
ਸਮਰਥੁ = ਸਭ ਤਾਕਤਾਂ ਦਾ ਮਾਲਕ। ਅਗੋਚਰੁ = {ਅ-ਗੋ-ਚਰੁ। ਗੋ = ਗਿਆਨ ਇੰਦ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਜੀਉ = ਜਿੰਦ। ਪਿੰਡੁ = ਸਰੀਰ। ਰਾਸਿ = ਪੂੰਜੀ, ਸਰਮਾਇਆ। ਰਹਮ = ਰਹਿਮਤ, ਕਿਰਪਾ।੪।
ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰੀ ਹੀ ਦਿੱਤੀ ਹੋਈ ਪੂੰਜੀ ਹੈ। ਜਿਸ ਮਨੁੱਖ ਉਤੇ ਤੇਰੀ ਮਿਹਰ ਹੋਵੇ ਉਸ ਨੂੰ (ਤੇਰੇ ਦਰ ਤੋਂ ਬੰਦਗੀ ਦਾ) ਸੁਖ ਮਿਲਦਾ ਹੈ। ਨਾਨਕ ਦੀ ਭੀ ਸਦਾ ਤੇਰੇ ਦਰ ਤੇ ਇਹੀ ਅਰਦਾਸ ਹੈ (ਕਿ ਤੇਰੀ ਬੰਦਗੀ ਦਾ ਸੁਖ ਮਿਲੇ)।੪।੩।
Ang. 724
YouTube - Chardikala Jatha: Merciful, the Lord Master is Merciful

Last edited by a moderator: