• Welcome to all New Sikh Philosophy Network Forums!
    Explore Sikh Sikhi Sikhism...
    Sign up Log in

Punjabi Baisakhi

dalvinder45

SPNer
Jul 22, 2023
1,000
39
79
ਵਿਸਾਖੀ

ਵਿਸਾਖੀ ਨਾਮ ਵੈਸਾਖ ਤੋਂ ਬਣਿਆ ਹੈ, ਜੋ ਕਿ ਦੇਸੀ ਮਹੀਨੇ ਦਾ ਨਾਮ ਹੈ।ਵਿਸਾਖ ਗਿਣਤੀ ਪੱਖੋਂ ਦੂਜਾ ਮਹੀਨਾ ਹੈ।ਪੰਜਾਬ ਅਤੇ ਹਰਿਆਣੇ ਦੇ ਕਿਸਾਨ ਹਾੜੀ ਦੀ ਫਸਲ ਕੱਟਣ ਦਾ ਸਮਾਂ ਆਉਣ ਤੇ ਖੁਸ਼ੀਆਂ ਮਨਾਉਂਦੇ ਹਨ। ਇਹ ਹਾੜੀ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਇਹ ਹਰ ਸਾਲ 13 ਅਪ੍ਰੈਲ ਨੂੰ ਮਨਾਈ ਜਾਂਦੀ ਹੈ। ਆਮ ਤੌਰ ‘ਤੇ ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ 'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਕਈ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ।ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਵਸ ਵਜੋਂ ਮਨਾਉਂਦਾ ਹੈ।

1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।

ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।

ਸਿੱਖ ਇਸ ਤਿਉਹਾਰ ਨੂੰ ਸਾਮੂਹਿਕ ਜਨਮ ਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ। ਕਿਹਾ ਜਾਂਦਾ ਹੈ ਕਿ ਜਦੋਂ ਕਿਸੇ ਜੁਲਮ, ਅਨਿਆਂ, ਅੱਤਿਆਚਾਰ ਦਾ ਵਧ ਜਾਂਦਾ ਹੈ, ਤਾਂ ਉਸਨੂੰ ਹੱਲ ਕਰਨ ਅਤੇ ਉਸ ਦੇ ਉਪਾਅ ਲਈ ਕੋਈ ਕਾਰਨ ਵੀ ਬਣ ਜਾਂਦਾ ਹੈ। ਇਸ ਤਰ੍ਹਾਂ ਜਦੋਂ ਮੁਗਲ ਸ਼ਾਸਕ ਔਰੰਗਜੇਬ ਦੁਆਰਾ ਜੁਲਮ, ਅਨਿਆਂ ਅਤੇ ਅੱਤਿਆਚਾਰ ਦੀ ਹਰ ਸੀਮਾ ਲੰਘ, ਗੁਰੂ ਤੇਗ ਬਹਾਦੁਰ ਨੂੰ ਦਿੱਲੀ ਵਿੱਚ ਚਾਂਦਨੀ ਚੌਕ ਉੱਤੇ ਸ਼ਹੀਦ ਕਰ ਦਿੱਤਾ ਗਿਆ, ਉਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਿੱਖਾਂ ਨੂੰ ਸੰਗਠਿਤ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਜਿਸਦਾ ਮਕਸਦ ਸੀ ਧਰਮ ਅਤੇ ਨੇਕੀ (ਭਲਾਈ) ਦੇ ਆਦਰਸ਼ ਲਈ ਹਮੇਸ਼ਾਂ ਤਤਪਰ ਰਹਿਣਾ।[1]

ਪੁਰਾਣੇ ਰੀਤੀ-ਰਿਵਾਜਾਂ ਤੋਂ ਗ੍ਰਸਤ ਕਮਜੋਰ ਅਤੇ ਸਾਹਸਹੀਣ ਹੋ ਚੁੱਕੇ ਲੋਕ, ਸਦੀਆਂ ਦੀ ਰਾਜਨੀਤਕ ਅਤੇ ਮਾਨਸਿਕ ਗੁਲਾਮੀ ਦੇ ਕਾਰਨ ਕਾਇਰ ਵੀ ਹੋ ਚੁੱਕੇ ਸਨ। ਛੋਟIAW ਜਾਤੀਆਂ ਦੇ ਸਮਝੇ ਜਾਣ ਵਾਲੇ ਲੋਕਾਂ ਨੂੰ ਜਿਹਨਾਂ ਨੂੰ ਸਮਾਜ ਛੋਟਾ ਸਮਝਦਾ ਸੀ, ਦਸ਼ਮੇਸ਼ ਪਿਤਾ ਨੇ ਅੰਮ੍ਰਿਤ ਛਕਾ ਕੇ ਸਿੰਘ ਬਣਾ ਦਿੱਤਾ। ਇਸ ਤਰ੍ਹਾਂ 13 ਅਪਰੈਲ, 1699 ਨੂੰ ਸਿਖਾਂ ਦੇ ਤੀਜੇ ਤਖ਼ਤ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿੱਖੇ ਦਸਵੇਂ ਗੁਰੂ ਸਾਹਿਬ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕਰ ਕੇ ਅੱਤਿਆਚਾਰ ਨੂੰ ਸਮਾਪਤ ਕੀਤਾ।

ਉਨ੍ਹਾਂ ਨੇ ਸਾਰੇ ਜਾਤੀਆਂ ਦੇ ਲੋਕਾਂ ਨੂੰ ਇੱਕ ਹੀ ਅੰਮ੍ਰਿਤ ਪਾਤਰ (ਬਾਟੇ) ਤੋਂ ਅਮ੍ਰਿਤ ਛਕਾ ਪੰਜ ਪਿਆਰੇ ਸਜਾਏ। ਇਹ ਪੰਜ ਪਿਆਰੇ ਕਿਸੇ ਇੱਕ ਜਾਤੀ ਜਾਂ ਸਥਾਨ ਦੇ ਨਹੀਂ ਸਨ, ਬਲਕਿ ਵੱਖ-ਵੱਖ ਜਾਤੀ, ਵੱਖ ਵੱਖ ਸਥਾਨਾਂ ਤੋਂ ਸਨ, ਜਿਹਨਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾਕੇ ਇਨ੍ਹਾਂ ਦੇ ਨਾਮ ਨਾਲ ਸਿੰਘ ਸ਼ਬਦ ਲਗਾ। ਅਗਿਆਨੀ ਹੀ ਹੰਕਾਰੀ ਨਹੀਂ ਹੁੰਦੇ, "ਗਿਆਨੀ ਜੀ " ਨੂੰ ਵੀ ਅਕਸਰ ਘਮੰਡ ਹੋ ਜਾਂਦਾ ਹੈ। ਜੋ ਤਿਆਗ ਕਰਦੇ ਹਨ ਉਨ੍ਹਾਂ ਨੂੰ ਹੀ ਘਮੰਡ ਹੋ ਅਜਿਹਾ ਨਹੀਂ ਹੈ, ਉਨ੍ਹਾਂ ਨੂੰ ਵੀ ਕਦੇ-ਕਦੇ ਆਪਣੇ ਤਿਆਗ ਦਾ ਘਮੰਡ ਹੋ ਜਾਂਦਾ ਹੈ।[2]

ਅਹੰਕਾਰੀ ਅਤਿਅੰਤ ਸੂਖਮ ਹੈਂਕੜ ਦੇ ਸ਼ਿਕਾਰ ਹੋ ਜਾਂਦੇ ਹਨ। ਗਿਆਨੀ, ਧਿਆਨੀ, ਗੁਰੂ, ਤਿਆਗੀ ਜਾਂ ਸੰਨਿਆਸੀ ਹੋਣ ਦਾ ਹੈਂਕੜ ਕਿਤੇ ਜਿਆਦਾ ਪ੍ਰਬਲ ਹੋ ਜਾਂਦਾ ਹੈ। ਇਹ ਗੱਲ ਗੁਰੂ ਗੋਬਿੰਦ ਸਿੰਘ ਜਾਣਦੇ ਸਨ। ਇਸ ਲਈ ਉਨ੍ਹਾਂ ਨੇ ਨਾ ਕੇਵਲ ਆਪਣੇ ਗੁਰੂਤਵ ਨੂੰ ਤਿਆਗ ਗੁਰੂ ਗੱਦੀ ਗੁਰੂ ਗ੍ਰੰਥ ਸਾਹਿਬ ਨੂੰ ਸੌਂਪੀ ਸਗੋਂ ਵਿਅਕਤੀ ਪੂਜਾ ਹੀ ਖਤਮ ਕਰ ਦਿੱਤੀ।

ਇਸ ਦਿਨ ਪੰਜਾਬ ਦਾ ਪਰੰਪਰਾਗਤ ਨਾਚ ਭੰਗੜਾ ਅਤੇ ਗਿੱਧਾ ਪਾਇਆ ਜਾਂਦਾ ਹੈ। ਸ਼ਾਮ ਨੂੰ ਅੱਗ ਦੇ ਆਸ-ਪਾਸ ਇੱਕਠੇ ਹੋਕੇ ਲੋਕ ਨਵੀਂ ਫਸਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਪੂਰੇ ਦੇਸ਼ ਵਿੱਚ ਸ਼ਰਧਾਲੂ ਗੁਰਦੁਆਰੇ ਵਿੱਚ ਅਰਦਾਸ ਲਈ ਇੱਕਠੇ ਹੁੰਦੇ ਹਨ। ਮੁੱਖ ਸਮਾਰੋਹ ਆਨੰਦਪੁਰ ਸਾਹਿਬ ਵਿੱਚ ਹੁੰਦਾ ਹੈ, ਜਿੱਥੇ ਪੰਥ ਦੀ ਨੀਂਹ ਰੱਖੀ ਗਈ ਸੀ।ਸਵੇਰੇ 4 ਵਜੇ ਗੁਰੂ ਗ੍ਰੰਥ ਸਾਹਿਬ ਨੂੰ ਸਮਾਰੋਹਪੂਰਵਕ ਕਕਸ਼ ਤੋਂ ਬਾਹਰ ਲਿਆਇਆ ਜਾਂਦਾ ਹੈ।ਜਿਸ ਸਥਾਨ ਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਣਾ ਹੁੰਦਾ ਹੈ ਉਸ ਥਾਂ ਨੂੰ ਦੁੱਧ ਅਤੇ ਜਲ ਨਾਲ ਪ੍ਰਤੀਕਾਤਮਕ ਇਸ਼ਨਾਨ ਕਰਵਾਉਣ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਨੂੰ ਤਖ਼ਤ ਉੱਤੇ ਬੈਠਾਇਆ ਜਾਂਦਾ ਹੈ। ਇਸ ਦੇ ਬਾਅਦ ਪੰਜ ਪਿਆਰੇ "ਪੰਜ ਬਾਣੀਆ ਦਾ ਪਾਂਠ ਪੜ੍ਹਦੇ ਹਨ।ਦਿਨ ਵਿੱਚ ਅਰਦਾਸ ਦੇ ਬਾਅਦ ਗੁਰੂ ਨੂੰ ਕੜਾ ਪ੍ਰਸਾਦ ਦਾ ਭੋਗ ਲਗਾਇਆ ਜਾਂਦਾ ਹੈ।ਪ੍ਰਸਾਦ ਲੈਣ ਤੋਂ ਬਾਅਦ ਸਭ ਲੋਕ 'ਗੁਰੂ ਦੇ ਲੰਗਰ' ਵਿੱਚ ਸ਼ਾਮਿਲ ਹੁੰਦੇ ਹਨ। ਸ਼ਰਧਾਲੂ ਇਸ ਦਿਨ ਕਾਰ-ਸੇਵਾ ਕਰਦੇ ਹਨ।ਗੁਰੂ ਗੋਬਿੰਦ ਸਿੰਘ ਅਤੇ ਪੰਜ ਪਿਆਰੇ ਦੇ ਸਨਮਾਨ ਵਿੱਚ ਸ਼ਬਦ ਅਤੇ ਕੀਰਤਨ ਗਾਏ ਜਾਂਦੇ ਹਨ।

ਹਿੰਦੂਆਂ ਲਈ ਇਹ ਤਿਉਹਾਰ ਨਵਵਰਸ਼ ਦੀ ਸ਼ੁਰੁਆਤ ਹੈ। ਹਿੰਦੂ ਇਸਨੂੰ ਇਸਨਾਨ, ਭੋਗ ਲਗਾਕੇ ਅਤੇ ਪੂਜਾ ਕਰ ਕੇ ਮਨਾਉਂਦੇ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਹਜਾਰਾਂ ਸਾਲ ਪਹਲਾ ਦੇਵੀ ਗੰਗਾ ਇਸ ਦਿਨ ਧਰਤੀ ਉੱਤੇ ਉਤਰੀ ਸਨ। ਉਨ੍ਹਾਂ ਦੇ ਸਨਮਾਨ ਵਿੱਚ ਹਿੰਦੂ ਧਰਮਾਵਲੰਬੀ ਪਾਰੰਪਰਕ ਪਵਿੱਤਰ ਇਸਨਾਨ ਲਈ ਗੰਗਾ ਕੰਡੇ ਇਕੱਠੇ ਹੁੰਦੇ ਹੈ।[3]

ਕੇਰਲ ਵਿੱਚ ਇਹ ਤਿਉਹਾਰ ਵਿਸ਼ੁ ਕਹਾਂਦਾ ਹੈ। ਇਸ ਦਿਨ ਨਵੇਂ, ਕੱਪੜੇ ਖਰੀਦੇ ਜਾਂਦੇ ਹਨ, ਆਤਿਸ਼ਬਾਜੀ ਹੁੰਦੀ ਹੈ ਅਤੇ ਵਿਸ਼ੁ ਕਾਨੀ ਸਜਾਈ ਜਾਂਦੀ ਹੈ। ਇਸ ਵਿੱਚ ਫੁੱਲ, ਫਲ, ਅਨਾਜ, ਬਸਤਰ, ਸੋਨਾ ਆਦਿ ਸਜਾਏ ਜਾਂਦੇ ਹਨ ਅਤੇ ਸੁਬ੍ਹਾ ਜਲਦੀ ਇਸ ਦੇ ਦਰਸ਼ਨ ਕੀਤੇ ਜਾਂਦੇ ਹੈ। ਇਸ ਦਰਸ਼ਨ ਨਾਲ ਨਵੇਂ ਸਾਲ ਵਿੱਚ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ ਜਾਂਦੀ ਹੈ। ਬੰਗਾਲ ਵਿੱਚ ਇਹ ਤਿਉਹਾਰ ਨਭ ਬਰਸ਼ ਦੇ ਨਾਮ ਨਾਲ ਮਨਾਂਦੇ ਹਨ।

ਜਲਿਆਂਵਾਲੇ ਬਾਗ ਅੰਮ੍ਰਿਤਸਰ ਦਾ ਸਾਕਾ

13 ਅਪ੍ਰੈਲ 1919 ਦੀ ਵਿਸਾਖੀ ਨੂੰ ਜਲਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿਚ ਲਗਭਗ 20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਿਲ ਸਨ।
 
Top