• Welcome to all New Sikh Philosophy Network Forums!
    Explore Sikh Sikhi Sikhism...
    Sign up Log in

(In Punjabi/ਪੰਜਾਬੀ) Punjabi-Guru Nanak Life and Travels in Brief-5

Dalvinder Singh Grewal

Writer
Historian
SPNer
Jan 3, 2010
1,254
422
79
ਯਾਤਰਾਵਾਂ

ਨਾਨਕ ਤੋਂ ਗੁਰੂ ਨਾਨਕ ਤੇ ਹੁਣ ਜਗਤ ਗੁਰੂ ਨਾਨਕ ਬਣਨ ਦਾ ਸਫਰ ਵੀ ਵਿਲੱਖਣ ਹੈ। ਉਨ੍ਹਾਂ ਨੇ ਅਪਣੀ ਨੌਕਰੀ ਤੋ ਅਸਤੀਫਾ ਦੇ ਦਿਤਾ ਅਤੇ ਭਗਤੀ ਤੇ ਨਾਮ ਦੇ ਪਰਿਚਾਰ ਲਈ ਨਿਕਲ ਪਏ । 26 ਸਾਲ (1498-1524 ਈ:) ਲਗਾਤਾਰ ਲੰਬੀਆਂ ਯਾਤਰਾਵਾˆ ਕੀਤੀਆ ਜਿਨ੍ਹਾਂ ਨੂੰ ਚਾਰ ਉਦਾਸੀਆˆ ਦੇ ਨਾਮ ਨਾਲ ਜਾਣਿਆ ਜਾˆਦਾ ਹੈ ।

ਗੁਰੂ ਨਾਨਕ ਦੇਵ ਜੀ ਯਾਤਰਾ ਸੰਖੇਪ

1575173295874.png


ਗ ਅਲਗ ਧਰਮਾˆ, ਜਾਤੀਆˆ, ਸਮਾਜ ਦੇ ਲੋਕਾ ਨੂੰ ਮਿਲੇ ।ਲੱਗ ਭੱਗ ਸਾਰੀਆ ਯਾਤਰਾਵਾˆ ਪੈਦਲ ਕੀਤੀਆਂ ਭਾਵੇਂ ਕਿ ਕਿਤੇ ਕਿਤੇ ਕਿਸ਼ਤੀਆਂ ਤੇ ਸਮੁੰਦਰੀ ਜਹਾਜ਼ਾਂ ਵਿਚ ਵੀ ਸਫਰ ਕੀਤਾ। ਉਹਨਾˆ ਦੇ ਸਾਰੇ ਸਫਰ ਵਿਚ ਸਾਥੀ ਭਾਈ ਮਰਦਾਨਾ ਸੀ। ਉਹਨਾˆ ਨੇ ਚਾਰ ਸਮੁਚੇ ਵਿਸ਼ਵ ਵਿਚ ਸੁਨੇਹਾ ਦੇਣ ਲਈ 1498 ਤੋ 1524 ਤਕ ਲਗ ਭਗ 50,000 ਕਿਲੋਮੀਟਰ ਤੋਂ ਉਪਰ ਦੀ ਯਾਤਰਾ ਕੀਤੀ ।

ਹਕ, ਸਚ, ਇਨਸਾਫ, ਬਰਾਬਰੀ, ਭਾਈਵਾਲਤਾ ਸ਼ਾਂਤੀ, ਪ੍ਰੇਮ ਦੀ ਇਸ ਫਿਲਾਸਫੀ ਦੇ ਪਰਚਾਰ ਪ੍ਰਸਾਰ ਲਈ ਗੁਰੂ ਨਾਨਕ ਦੇਵ ਜੀ ਨੇ ਲਗਭਗ ਸਾਰੇ ਵਿਸ਼ਵ ਦੀ ਯਾਤਰਾ ਕੀਤੀ ਤੇ ਹਰ ਵਰਗ ਰਾਜੇ, ਵਜ਼ੀਰ, ਮੁਕੱਦਮ, ਮੌਲਵੀ, ਮੁਲਾਂ, ਬ੍ਰਾਹਮਣ. ਪੰਡਿਤ, ਹਰ ਧਰਮ ਤੇ ਹਰ ਵਰਗ ਦੇ ਆਮ ਲੋਕ ਸਭਨਾਂ ਨੂੰ ਮੁਖਾਤਬ ਹੋਏ ਤੇ ਉਨ੍ਹਾ ਦੀ ਸਥਤੀ ਅਨੁਸਾਰ ਉਨ੍ਹਾਂ ਨੂੰ ਇਸ ਵਿਚਾਰ ਧਾਰਾ ਤੋ ਜਾਣੂ ਕਰਵਾ ਕੇ ਸੱਚ ਨਾਲ ਜੋੜਿਆ ਤੇ ਕੂੜ ਕੁਸਤ ਤੋਂ ਮੋੜਿਆ।ਪਹਿਲੀ ਉਦਾਸੀ ਵਿਚ ਉਹ ਸੁਲਤਾਨਪੁਰ ਲੋਧੀ ਤੋਂ ਚਲ ਕੇ ਪੰਜਾਬ ਗਾਹ ਕੇ ਅਜੋਕੇ ਹਰਿਆਣਾ, ਦਿਲੀ, ਉਤਰ ਪਰਦੇਸ਼, ਬਿਹਾਰ, ਬੰਗਾਲ ਸਮੇਤ ਅਜੋਕਾ ਬੰਗਲਾ ਦੇਸ਼, ਆਸਾਮ ਤੇ ਫਿਰ ਪੂਰਬੀ ਏਸ਼ੀਆ ਦੇ ਦੀਪਾਂ ਵਿਚੋਂ ਦੀ ਵਿਚਰਦੇ ਹੋਏ ਮੁੜ ਬੰਗਾਲ ਰਾਹੀਂ ਬਿਹਾਰ, ਉੜੀਸਾ, ਮੱਧ ਪ੍ਰਦੇਸ਼, ਪਛਮੀ ਯੂ ਪੀ, ਤੇ ਹਰਿਆਣਾ ਹੁੰਦੇ ਹੋਏ ਸੁਲਤਾਨਪੁਰ ਲੋਧੀ ਪੰਜਾਬ ਪਰਤੇ। ਦੂਜੀ ਉਦਾਸੀ ਵੀ ਸੁਲਤਾਨਪੁਰੋਂ ਸ਼ੁਰੁ ਕਰ ਰਾਜਿਸਥਾਨ. ਪਛਮੀ ਮਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ, ਤਮਿਲਨਾਡ, ਸ੍ਰੀ ਲੰਕਾ, ਪਹੁੰਚੇ ਜਿਥੋਂ ਕੇਰਲ, ਕਰਨਾਟਕ ਪਛਮੀ ਮਹਾਰਾਸ਼ਟਰ, ਗੁਜਰਾਤ ਹੁੰਦੇ ਹੋਏ ਸਿੰਧ ਰਾਹੀਂ ਪੰਜਾਬ ਪਹੁੰਚੇ ਤੇ ਕਰਤਾਰਪੁਰ ਵਸਾਇਆ। ਤੀਜੀ ਉਦਾਸੀ ਕਰਤਾਰਪੁਰੋਂ ਚੱਲ ਹਿਮਾਚਲ, ਉਤਰਾਂਚਲ, ਮਾਨਸਰੋਵਰ, ਨੇਪਾਲ, ਸਿਕਿਮ, ਭੁਟਾਨ, ਤਿਬਤ, ਅਰੁਣਾਚਲ ਪ੍ਰਦੇਸ਼ ਹੁੰਦੇ ਹੋੲ ਚੀਨ, ਉਤਰੀ ਤਿਬਤ ਰਾਹੀਂ ਲਦਾਖ, ਕਸ਼ਮੀਰ ਜੰਮੂ ਹੁੰਦੇ ਹੋੲ ਕਰਤਾਰ ਪੁਰ ਪਹੁੰਚੇ।ਚੌਥੀ ਉਦਾਸੀ ਪੰਜਾਬ ਵਿਚੋਂ ਦi ਸਿੰਧ ਹੁੰਦੇ ਹੋੲ ਸਮੁੰਦਰੀ ਜਹਾਜ਼ ਰਾਹੀਂ ਯਮਨ, ਯੂਗੰਡਾ, ਮਿਸਰ, ਸਉਦੀ ਅਰਬ, ਇਜ਼ਰਾਈਲ, ਸੀਰਿੀਆ, ਤੁਰਕੀ, ਗਰੀਸ ਹੁੰਦੇ ਹੋਏ ਇਟਲੀ ਰੋਮ ਪਹੁੰਚੇ ਤੇ ਵਾਪਸੀ ਤੇ ਆਜ਼ਰਬਾਇਜਨ ਰਾਹੀਂ ਇਰਕ, ਇਰਾਨ ਤੇ ਮਧ ਪੂਰਬ ਏਸ਼ੀਆ ਦੀ ਰਿਆਸਤਾਂ ਵਿਚੋਂ ਦੀ ਅਫਗਾਨਿਸਤਾਨ ਹੁੰਦੇ ਹੋਏ ਕਰਤਾਰ ਪੁਰ ਪਹੁੰਚੇ। ਅਖੀਰਲੀ ਉਦਾਸੀ ਦੱਖਣੀ ਤੇ ਪੂਰਬੀ ਅਫਗਾਨਿਸਤਾਨ ਦੀ ਹੈ। ਗੁਰੂ ਜੀ ਨੇ ਲੱਖਾ ਮੀਲਾਂ ਦਾ ਸਫਰ ਕੀਤਾ ਬਹੁਤ ਪੈਦਲ ਤੇ ਕੁਝ ਸਮੁੰਦਰੀ ਜਹਾਜ਼ਾਂ ਤੇ ਹੋਰ ਸਾਧਨਾਂ ਰਾਹੀਂ ਕੀਤਾ।

ਗੁਰੂ ਨਾਨਕ ਦੇਵ ਜੀ ਨੇ ਜ਼ਿਆਦਾ ਤਰ ਪਰਚਾਰ ਸੰਗੀਤਕ ਸ਼ਬਦਾਂ ਨਾਲ ਕੀਤਾ ਜਿਸ ਵਿਚ ਭਾਈ ਮਰਦਾਨਾ ਉਸ ਨਾਲ ਰਬਾਬ ਨਾਲ ਸੰਗਤ ਕਰਦੇ ਸਨ। ਸ਼ਬਦ ਸਿਧੇ ਸ਼ਪਸਟ ਰੂਹਾਂ ਝੰਝੋੜ ਦੇਣ ਵਾਲੇ ਸਨ । ਉਨ੍ਹਾ ਦੇ ਇਹ ਸਾਰੇ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ।

ਉਦਾਸੀਆˆ ਤੋ ਬਾਅਦ ਉਨ੍ਹਾਂ ਨੇ ਜੋ ਵੀ ਕਿਹਾ, ਉਸਨੂੰ ਅਮਲੀ ਜਾਮਾ ਵੀ ਪਵਾਇਆ ਜਿਸ ਲਈ ਕਰਤਾਰਪੁਰ ਨਗਰ ਵਸਾਇਆ ਅਤੇ ਭਗਤੀ ਦੇ ਨਾਲ ਨਾਲ ਖੇਤੀ ਵੀ ਕੀਤੀ ।ਭਾਈ ਲਹਣਾ ਨੂੰ ਗੁਰਤਾ ਗਦੀ ਬਖਸ਼ ਕੇ ਗੁਰੂ ਅੰਗਦ ਬਣਾ ਦਿਤਾ ਤਾਂ ਕਿ ਸਿਖਆਵਾਂ ਵਿਚ ਲਗਾਤਾਰਤਾ ਰਹੇ।ਗੁਰੂ ਨਾਨਕ ਦੇਵ ਜੀ 70 ਸਾਲ ਦੀ ਉਮਰ ਵਿਚ ਕਰਤਾਰਪੁਰ ਵਿਚ ਜੋਤੀ ਜੋਤ ਸਮਾਏ ਜਿਸਦਾ ਲਾਂਘਾ ਉਨ੍ਹਾਂ ਦੇ 550 ਵਾਂ ਜਨਮ ਦਿਵਸ ਤੇ ਖੋਲਿ੍ਆ igAw ਹੈ।

1575173042037.png


ਗੁਰਦਵਾਰਾ ਜੋਤੀ ਜੋਤ ਸਾਹਿਬ ਕਰਤਾਰਪੁਰ ਸਾਹਿਬ, ਪਾਕਿਸਤਾਨ
 
📌 For all latest updates, follow the Official Sikh Philosophy Network Whatsapp Channel:

Latest Activity

Top