Guru Arjan Dev Ji in Baaraah Maah in Raag Maanjh :
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥
vaisākẖ ḏẖīran ki▫o vādẖī▫ā jinā parem bicẖẖohu. Har sājan purakẖ visār kai lagī mā▫i▫ā ḏẖohu. Puṯar kalṯar na sang ḏẖanā har avināsī oh. Palacẖ palacẖ saglī mu▫ī jẖūṯẖai ḏẖanḏẖai moh. Ikas har ke nām bin agai la▫ī▫ah kẖohi. Ḏa▫yu visār vigucẖṇā parabẖ bin avar na ko▫e. Parīṯam cẖarṇī jo lage ṯin kī nirmal so▫e. Nānak kī parabẖ benṯī parabẖ milhu parāpaṯ ho▫e. vaisākẖ suhāvā ṯāʼn lagai jā sanṯ bẖetai har so▫e. ||3||
In the month of Waisakh how can the separated, who suffer separation from their Beloved have patience? They forget Lord God the Friend, and are attached with the deceitful wealth. The son the wife and the riches go not with the mortal but that imperishable God does. Being entangled and enmeshed in the love of false occupations the whole world had perished. Without the Name of One God, One had his future marred. By forgetting God the mortal is ruined. Without the Lord there is no other. Pure is the fame of those who are attached to the feet of the Beloved. Nanak makes supplication before the Lord "Come and unite me with Thee, O Lord! Only then does the month of Waisakh become beautiful when the saint causes man to meet that God.
ਵੈਸਾਖਿ = ਵੈਸਾਖ ਵਿਚ। ਕਿਉ ਧੀਰਨਿ = ਕਿਵੇਂ ਧੀਰਜ ਕਰਨ? ਵਾਢਿਆ = ਪਤੀ ਤੋਂ ਵਿੱਛੁੜੀਆਂ ਹੋਈਆਂ। ਬਿਛੋਹੁ = ਵਿਛੋੜਾ। ਪ੍ਰੇਮ ਬਿਛੋਹੁ = ਪ੍ਰੇਮ ਦੀ ਅਣਹੋਂਦ। ਮਾਇਆ ਧੋਹੁ = ਧੋਹ ਰੂਪ ਮਾਇਆ, ਮਨ = ਮੋਹਣੀ ਮਾਇਆ। ਕਲਤ੍ਰ = ਇਸਤ੍ਰੀ। ਪਲਚਿ = ਫਸ ਕੇ, ਉਲਝ ਕੇ। ਸਗਲੀ = ਸਾਰੀ (ਸ੍ਰਿਸ਼ਟੀ)। ਧੰਧੈ ਮੋਹੁ = ਧੰਧੇ ਦਾ ਮੋਹ। ਖੋਹਿ ਲਈਅਹਿ = ਖੋਹੇ ਜਾਂਦੇ ਹਨ। ਆਗੈ = ਪਹਿਲਾਂ ਹੀ। ਦਯੁ = ਪਿਆਰਾ ਪ੍ਰਭੂ। ਵਿਗੁਚਣਾ = ਖ਼ੁਆਰ ਹੋਈਦਾ ਹੈ। ਸੋਇ = ਸੋਭਾ। ਪਰਾਪਤਿ ਹੋਇ = {पर्याप्तं = to one's heart's content} ਜਿਸ ਨਾਲ (ਮੇਰੇ) ਦਿਲ ਦੀ ਰੀਝ ਪੂਰੀ ਹੋ ਜਾਏ। ਸੰਤੁ ਹਰਿ = ਹਰੀ-ਸੰਤ। ਭੇਟੈ = ਮਿਲਿ ਪਏ।
(ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ)। ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ। ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।੩।
Ang. 133
http://sikhroots.com/zina/Keertani ... Zakhmi/Baisakh Suhava Taa Laggee.mp3?l=8&m=1